15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਬਰਸਾਤ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ

ਅਜੀਤ ਡੈਸਕ 31-03-2026
ਝੁਨੀਰ, 30 ਮਾਰਚ (ਪ.ਪ.)-ਹਲਕਾ ਸਰਦੂਲਗੜ੍ਹ ਦੇ ਦਰਜਨਾਂ ਪਿੰਡਾਂ 'ਚ ਭਾਰੀ ਗੜੇਮਾਰੀ ਤੇ ਬਰਸਾਤ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋ ਗਿਆ ਹੈ ਅਤੇ ਸਰਕਾਰ ਕੁੰਭਕਰਨੀ ਨੀਂਦ ਸੌ ਰਹੀ ਹੈ | ਇਹ ਪ੍ਰਗਟਾਵਾ ਸੀ.ਪੀ.ਆਈ. ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕੀਤਾ | ਉਨ੍ਹਾਂ ਪੰਜਾਬ ਸਰਕਾਰ ਤੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਆਪ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਗਿਰਦਾਵਰੀ ਬਾਅਦ 'ਚ ਕਰਨ ਤੇ ਮੁਆਵਜ਼ਾ ਤੁਰੰਤ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਸਰਕਾਰ ਵਲੋਂ ਪੀੜਤਾਂ ਦੀ ਸਾਰ ਤੱਕ ਨਹੀਂ ਲਈ ਗਈ |
ਪਿਛਲੀ ਖ਼ਬਰ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 4 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਲੜਕੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।