15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਚਿੱਟਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 4 ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 31-03-2026
ਮਾਨਸਾ, 30 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ. ਮਾਨਸਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਿਸ ਟੀਮ ਨੇ ਅਮਰਜੀਤ ਕੌਰ ਵਾਸੀ ਭੈਣੀਬਾਘਾ ਕੋਲੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਥਾਣਾ ਬਰੇਟਾ ਪੁਲਿਸ ਨੇ ਗਸ਼ਤ ਦੌਰਾਨ ਬਾਬੂ ਸਿੰਘ ਵਾਸੀ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਤੋਂ 36 ਨਸ਼ੀਲੀਆਂ ਗੋਲੀਆਂ ਅਤੇ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਗੁਰਜੀਤ ਸਿੰਘ ਤੇ ਜਸਪ੍ਰੀਤ ਸਿੰਘ ਵਾਸੀ ਮਾਨਸਾ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਕਤ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
ੇਸ਼ੀ 'ਤੇ ਹਾਜ਼ਰ ਨਾ ਹੋਣ 'ਤੇ 2 ਭਗੌੜੇ ਕਰਾਰ
ਰਾਜਿੰਦਰ ਸਿੰਘ ਏ.ਸੀ.ਜੇ.ਐਮ. ਮਾਨਸਾ ਦੀ ਅਦਾਲਤ ਵਲੋਂ ਪੇਸ਼ੀ 'ਤੇ ਹਾਜ਼ਰ ਨਾ ਹੋਣ 'ਤੇ 2 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ | ਕਾਕਾ ਸਿੰਘ ਤੇ ਚਰਨਜੀਤ ਸਿੰਘ ਵਾਸੀ ਮਾਨਸਾ ਖ਼ਿਲਾਫ਼ ਥਾਣਾ ਸ਼ਹਿਰੀ-2 ਮਾਨਸਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ | ਅਦਾਲਤ 'ਚ ਲਗਾਤਾਰ ਗੈਰ ਹਾਜ਼ਰ ਰਹਿਣ ਕਾਰਨ ਅਦਾਲਤ ਨੇ ਉਕਤ ਨੂੰ ਭਗੌੜਾ ਕਰਾਰ ਦਿੰਦਿਆਂ ਗਿ੍ਫ਼ਤਾਰੀ ਦੇ ਹੁਕਮ ਦਿੱਤੇ ਹਨ |
ਪਿਛਲੀ ਖ਼ਬਰ ਅਯੁੱਧਿਆ ਧਾਮ ਤੋਂ ਵਾਪਸ ਪਹੁੰਚੀ ਡਾਕ ਧਵੱਜ ਪੈਦਲ ਯਾਤਰਾ ਦਾ ਭਰਵਾਂ ਸਵਾਗਤ <br/> ਅਗਲੀ ਖ਼ਬਰ ਬਰਸਾਤ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।