ਜੌੜਕੀਆਂ, 1 ਅਪ੍ਰੈਲ (ਲੱਕਵਿੰਦਰ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 5ਵੀਂ ਕਲਾਸ ਦੇ ਨਤੀਜਿਆਂ 'ਚ ਸਥਾਨਕ ਐਫ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਫ਼ੌਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਤੀਕ ਸਿੰਘ ਬਰਾੜ ਨੇ 500 ਨੰਬਰਾਂ 'ਚੋਂ 497, ਹਰਦਿਆਲ ਸਿੰਘ ਵੜੈਚ ਨੇ 495 ਅਤੇ ਹਰਸੀਰਤ ਕੌਰ ਨੇ 491 ਅੰਕ ਹਾਸਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸੰਸਥਾ ਦੇ ਪ੍ਰਧਾਨ ਜਥੇਦਾਰ ਗੁਰਜੰਟ ਸਿੰਘ ਮੀਆਂ ਨੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਪ੍ਰਭਜੋਤ ਕੌਰ, ਰਮਨਦੀਪ ਕੌਰ, ਰਾਜਵਿੰਦਰ ਸਿੰਘ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |