ਸਰਦੂਲਗੜ੍ਹ, 1 ਅਪ੍ਰੈਲ (ਜੀ.ਐਮ. ਅਰੋੜਾ)- ਮਾਲਵਾ ਗਰੁੱਪ ਆਫ਼ ਕਾਲਜਿਜ਼ ਸਰਦੂਲੇਵਾਲਾ ਦਾ ਬੀ.ਏ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਕਿਹਾ ਕਿ ਬੀ.ਏ. ਦੂਜੇ ਸਮੈਸਟਰ ਦੀ ਪ੍ਰੀਖਿਆ 'ਚ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਬੇਅੰਤ ਕੌਰ ਪੁੱਤਰੀ ਬਲਵੀਰ ਸਿੰਘ ਨੇ 84, ਅਰਸ਼ਪ੍ਰੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 82 ਅਤੇ ਪ੍ਰਾਚੀ ਸ਼ਰਮਾ ਪੁੱਤਰੀ ਦੇਵਿੰਦਰ ਨੇ 81 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਹਰ ਖੇਤਰ 'ਚ ਅੱਗੇ ਵਧਣ ਲਈ ਤਿਆਰ ਕਰਨਾ ਹੈ | ਕਾਲਜ 'ਚ ਵਿਦਿਆਰਥਣਾਂ ਨੂੰ ਵਧਾਈ ਦੇਣ ਲਈ ਵਿਸ਼ੇਸ਼ ਸਮਾਗਮ ਵੀ ਕਰਵਾਇਆ ਗਿਆ | ਇਸ ਮੌਕੇ ਸਹਾਇਕ ਪ੍ਰੋ. ਬਲਜੀਤ ਪਾਲ ਸਿੰਘ, ਅਰਵਿੰਦਰ ਸਿੰਗਲਾ, ਗੁਰਦੀਪ ਸਿੰਘ, ਜਸਪਾਲ ਕੌਰ, ਰਕਸ਼ਾ ਰਾਣੀ, ਹਰਪ੍ਰੀਤ ਕੌਰ, ਸਿੰਬਲ ਪਾਲ, ਰੇਖਾ ਰਾਣੀ ਆਦਿ ਹਾਜ਼ਰ ਸਨ |