18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਖੁਸ਼ਪ੍ਰੀਤ ਨੇ ਪੰਜਾਬ ਦੀ ਮੈਰਿਟ ਸੂਚੀ 'ਚ 12ਵਾਂ ਤੇ ਜ਼ਿਲੇ੍ਹ 'ਚੋਂ ਦੂਜਾ ਸਥਾਨ ਹਾਸਿਲ ਕੀਤਾ <br/>

ਸਰਕਾਰੀ ਹਾਈ ਸਕੂਲ ਰੜ੍ਹ ਦੀ ਮੈਰਿਟ 'ਚ ਆਈ ਖੁਸ਼ਪ੍ਰੀਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਅਧਿਆਪਕ ਤੇ ਪਿੰਡ ਵਾਸੀ | ਤਸਵੀਰ : ਹਰਜਿੰਦਰ ਸਿੰਘ ਚਹਿਲ <br/> 16-04-2026
ਜੋਗਾ, 15 ਅਪ੍ਰੈਲ (ਹਰਜਿੰਦਰ ਸਿੰਘ ਚਹਿਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਜਮਾਤ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ 'ਚੋਂ ਸਰਕਾਰੀ ਹਾਈ ਸਕੂਲ ਰੜ੍ਹ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਗੁਰਜੀਤ ਸਿੰਘ ਨੇ 600 ਅੰਕਾਂ ਵਿਚੋਂ 588 (98 ਫ਼ੀਸਦੀ) ਅੰਕ ਲੈ ਕੇ ਪੰਜਾਬ ਦੀ ਮੈਰਿਟ ਸੂਚੀ 'ਚ 12ਵਾਂ ਸਥਾਨ ਅਤੇ ਮਾਨਸਾ ਜ਼ਿਲੇ੍ਹ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ | ਪੀ.ਟੀ.ਆਈ. ਸਮਰਜੀਤ ਸਿੰਘ ਬੱਬੀ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਖੁਸ਼ਪ੍ਰੀਤ ਕੌਰ ਨੂੰ ਖੁੱਲ੍ਹੀ ਜੀਪ 'ਚ ਬਿਠਾ ਕੇ ਪਿੰਡ 'ਚ ਸਨਮਾਨ ਰੈਲੀ ਕੱਢੀ ਗਈ | ਸਟਾਫ਼ ਵਲੋਂ ਵਿਦਿਆਰਥਣ ਦਾ ਨਕਦ ਰਾਸ਼ੀ ਅਤੇ ਟਰਾਫ਼ੀ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਮਨਦੀਪ ਸਿੰਘ, ਡਾ. ਕੁਲਵਿੰਦਰ ਸਿੰਘ, ਹਰਦੀਪ ਸਿੰਘ, ਬਲਕਰਨ ਸਿੰਘ, ਰਾਜੇਸ਼ ਕੁਮਾਰ, ਸੁਖਵਿੰਦਰ ਕੌਰ, ਸੁਖਦੀਪ ਕੌਰ, ਸਰਬਜੀਤ ਕੌਰ, ਅੰਗਰੇਜ ਸਿੰਘ, ਸਰਪੰਚ ਦਰਸ਼ਨ ਸਿੰਘ, ਗੁਰਬਿੰਦਰ ਸਿੰਘ ਪੰਚਾਇਤ ਮੈਂਬਰ, ਬਾਬਾ ਬੰਤਾ ਸਿੰਘ, ਬਲਵੰਤ ਸਿੰਘ, ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋ, ਸਾਬਕਾ ਸਰਪੰਚ ਸੁਖਪਾਲ ਸਿੰਘ ਤੇ ਬਲਦੇਵ ਸਿੰਘ, ਕਾਲਾ ਸਿੰਘ ਰੜ੍ਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਸਿੰਗਲਾ ਨੇ ਮੁੱਖ ਯਾਰਡ ਭੀਖੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਅੰਮਿ੍ਤ ਸੰਚਾਰ-108 ਪ੍ਰਾਣੀ ਗੁਰੂ ਵਾਲੇ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।