18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬਿਜਲੀ ਗਰਿੱਡ ਬਰੇਟਾ ਵਿਖੇ ਧਰਮ ਸਮਾਗਮ ਕਰਵਾਇਆ <br/>

ਅਜੀਤ ਡੈਸਕ 16-04-2026
ਬਰੇਟਾ, 15 ਅਪ੍ਰੈਲ (ਪਾਲ ਸਿੰਘ ਮੰਡੇਰ)- ਸਥਾਨਕ ਬਿਜਲੀ 66 ਕੇ.ਵੀ. ਬਿਜਲੀ ਗਰਿੱਡ ਵਿਖੇ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਬਿਜਲੀ ਮੁਲਾਜ਼ਮ ਆਪਣੀ ਡਿਊਟੀ ਚੰਗੇ ਢੰਗ ਨਾਲ ਨਿਭਾ ਕੇ ਲੋਕਾਂ ਨੂੰ ਨਿਰਵਿਘਨ ਸਪਲਾਈ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਬਿਜਲੀ ਬੋਰਡ ਦੇ ਨਵੇਂ ਦਫ਼ਤਰ ਦਾ ਕੰਮ 3 ਮਹੀਨਿਆਂ 'ਚ ਸ਼ੁਰੂ ਹੋ ਜਾਵੇਗਾ | ਐਕਸੀਅਨ ਬੁਢਲਾਡਾ ਰੋਹਿਤ ਮੋਂਗਾ, ਐਸ.ਡੀ.ਓ. ਗੁਰਸੇਵਕ ਸਿੰਘ ਨੇ ਵਿਧਾਇਕ ਬੁੱਧ ਰਾਮ ਅਤੇ ਪਹੁੰਚੇ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਗ੍ਰੰਥੀ ਸਿੰਘ ਅਤੇ ਸਾਬਕਾ ਜੇ.ਈ. ਭਾਨਾ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਐਸ.ਡੀ.ਓ. ਜਗਵੰਤ ਸਿੰਘ, ਜੇ.ਈ. ਸੁਖਦਰਸ਼ਨ ਸਿੰਘ, ਜੇ.ਈ. ਜਗਜੀਤ ਸਿੰਘ, ਜੇ.ਈ. ਅਮਨਦੀਪ ਸਿੰਘ, ਏ.ਜੇ.ਈ. ਰਣਜੀਤ ਕੁਮਾਰ, ਜੇ.ਈ. ਗਰਿੱਡ ਅਵਤਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਦੇ ਰੋਸ 'ਚ ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਅਗਲੀ ਖ਼ਬਰ ਵਿਧਾਇਕ ਸਿੰਗਲਾ ਨੇ ਮੁੱਖ ਯਾਰਡ ਭੀਖੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।