22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਰਤੀ ਜਨਤਾ ਪਾਰਟੀ ਨਗਰ ਨਿਗਮ/ਕੌਂਸਲ ਚੋਣਾਂ ਆਪਣੇ ਦਮ-ਖਮ 'ਤੇ ਲੜੇਗੀ - ਸ੍ਰੀਨਿਵਾਸਲੂ <br/>

ਮਾਨਸਾ ਵਿਖੇ ਭਾਜਪਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੰਗਠਨ ਮੰਤਰੀ ਸ੍ਰੀਨਿਵਾਸਲੂ | ਅਜੀਤ ਤਸਵੀਰ <br/> 07-05-2026
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਜਨਤਾ ਪਾਰਟੀ ਪੰਜਾਬ 'ਚ ਨਗਰ ਨਿਗਮ/ਕੌਂਸਲ ਤੇ ਨਗਰ ਪੰਚਾਇਤ ਚੋਣਾਂ ਆਪਣੇ ਦਮ-ਖਮ 'ਤੇ ਲੜੇਗੀ | ਇਹ ਪ੍ਰਗਟਾਵਾ ਇੱਥੇ ਪਾਰਟੀ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਨੇ ਭਾਜਪਾ ਆਗੂਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਹਰ ਵਾਰਡ 'ਚ ਉਮੀਦਵਾਰ ਉਤਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸ਼ਾਨਦਾਰ ਜਿੱਤ ਹਾਸਲ ਕਰ ਕੇ ਸ਼ਹਿਰਾਂ ਨੂੰ ਵਿਕਾਸ ਤੇ ਪ੍ਰਗਤੀ ਦੇ ਰਾਹ 'ਤੇ ਲਿਜਾਇਆ ਜਾਵੇਗਾ | ਸ੍ਰੀਨਿਵਾਸਲੂ ਨੇ ਪੱਛਮੀ ਬੰਗਾਲ ਤੇ ਹੋਰ ਰਾਜਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦਾਅਵਾ ਕੀਤਾ ਕਿ 2027 'ਚ ਪੰਜਾਬ 'ਚ ਵੀ ਭਾਜਪਾ ਦੀ ਸਰਕਾਰ ਬਣੇਗੀ ਕਿਉਂਕਿ ਮੌਜੂਦਾ ਸਰਕਾਰ ਲੋਕ ਵਾਅਦਿਆਂ 'ਤੇ ਖਰੀ ਨਹੀਂ ਉੱਤਰੀ ਜਦਕਿ ਦੂਸਰੀ ਪਾਰਟੀਆਂ ਤੋਂ ਪੰਜਾਬੀ ਪਹਿਲਾਂ ਹੀ ਅੱਕੇ ਹੋਏ ਹਨ | ਸੰਗਠਨ ਮੰਤਰੀ ਨੇ ਪਾਰਟੀ ਦੇ ਨਿਯਮ, ਸਿਧਾਂਤ ਤੇ ਅਸੂਲਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਜਪਾ ਦੇਸ਼ ਦਾ ਭਵਿੱਖ ਹੈ | ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ, ਜ਼ਿਲ੍ਹਾ ਜਰਨਲ ਸਕੱਤਰ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਸ਼ਹਿਰੀ ਅਨੇਕਾਂ ਤਰ੍ਹਾਂ ਦੀਆਂ ਸਮੱਸਿਆਵਾਂ ਝੱਲ ਰਹੇ ਹਨ | ਇਸ ਮੌਕੇ ਕਾਕਾ ਅਮਰਿੰਦਰ ਸਿੰਘ ਦਾਤੇਵਾਸ, ਗੌਮਾ ਰਾਮ, ਸਤੀਸ਼ ਸਿੰਗਲਾ, ਦਿਆਲ ਦਾਸ, ਸੂਰਜ ਛਾਬੜਾ, ਵਿਨੋਦ ਕਾਲੀ, ਲਲਿਤ ਕੁਮਾਰ, ਮੋਹਿਤ ਕੁਮਾਰ, ਮੱਖਣ ਲਾਲ, ਅਮਰਜੀਤ ਸਿੰਘ ਕਟੌਦੀਆ, ਪ੍ਰੇਮ ਸਾਗਰ ਭੋਲਾ, ਕੁਲਦੀਪ

ਪਿਛਲੀ ਖ਼ਬਰ -ਮਾਮਲਾ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ 'ਚੋਂ ਲਿਮਟ ਦੇ ਪੈਸੇ ਨਾ ਮਿਲਣ ਦਾ- ਭਾਕਿਯੂ (ਉਗਰਾਹਾਂ) ਵਲੋਂ ਡਿਪਟੀ ਕਮਿਸ਼... ਅਗਲੀ ਖ਼ਬਰ ਸਨੌਰ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।