22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

-ਮਾਮਲਾ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ 'ਚੋਂ ਲਿਮਟ ਦੇ ਪੈਸੇ ਨਾ ਮਿਲਣ ਦਾ- ਭਾਕਿਯੂ (ਉਗਰਾਹਾਂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 07-05-2026
ਮਾਨਸਾ, 6 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਹਿਕਾਰੀ ਸਭਾਵਾਂ 'ਚ ਕਿਸਾਨਾਂ ਦੀਆਂ ਬਣੀਆਂ ਲਿਮਟਾਂ ਭਰਨ ਤੋਂ ਬਾਅਦ ਦੁਆਰਾ ਉਸ ਦੀ ਬਣਦੀ ਪੇਮੈਂਟ ਕਿਸਾਨਾਂ ਨੂੰ ਨਾ ਦੇਣ ਦੀ ਸਹਿਕਾਰੀ ਬੈਂਕਾਂ ਵਲੋਂ ਅਪਣਾਈ ਨੀਤੀ ਦੇ ਖਿਲਾਫ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਲਗਾ ਕੇ ਅਧਿਕਾਰੀਆਂ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ | ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਜਿਹੜੇ ਕਿਸਾਨ ਸਹਿਕਾਰੀ ਸੁਸਾਇਟੀਆਂ ਤੋਂ ਆਪਣੀਆਂ ਲਿਮਟਾਂ ਬਣਵਾ ਕੇ ਨਕਦ ਰਾਸ਼ੀ ਖਾਦਾਂ ਵਗ਼ੈਰਾ ਲੈਂਦੇ ਸਨ, ਉਨ੍ਹਾਂ ਦੇ ਹੱਦ ਕਰਜ਼ਿਆਂ 'ਚ ਪੰਜਾਬ ਸਰਕਾਰ ਨੇ ਵਾਧਾ ਕਰ ਦਿੱਤਾ ਸੀ, ਜੋ ਕਿ ਕੁੱਲ 25 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਸੀ, ਜਿਸ ਨੂੰ ਸਬੰਧਿਤ ਬੈਂਕਾਂ ਦੇ ਅਧਿਕਾਰੀ ਲਾਗੂ ਕਰਨ ਲਈ ਤਿਆਰ ਨਹੀਂ | ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਵੇਚਣ ਤੋਂ ਬਾਅਦ ਕਿਸਾਨ ਸੁਸਾਇਟੀਆਂ ਤੋਂ ਲਿਆ ਕਰਜ਼ਾ ਵਾਪਸ ਮੋੜ ਕੇ ਦੁਬਾਰਾ ਚੁੱਕਣ ਲਈ ਬੈਂਕਾਂ ਦੇ ਚੱਕਰ ਲਗਾ ਰਹੇ ਹਨ ਪਰ ਬੈਂਕਾਂ ਦੇ ਮੈਨੇਜਰਾਂ ਵਲੋਂ ਇਹ ਕਹਿ ਕੇ ਵਾਪਸ ਮੋੜ ਦਿੱਤਾ ਜਾਂਦਾ ਹੈ ਕਿ ਸਾਡੇ ਕੋਲ ਤੁਹਾਨੂੰ ਦੇਣ ਲਈ ਬਣਦੀ ਰਕਮ ਨਹੀਂ ਹੈ, ਜਿਸ ਨਾਲ ਕਿਸਾਨ ਸੰਕਟ 'ਚ ਫਸ ਚੁੱਕੇ ਹਨ ਕਿਉਂਕਿ ਬਹੁਤ ਸਾਰੇ ਕਿਸਾਨ ਉਧਾਰ ਪੈਸੇ ਚੁੱਕ ਕੇ ਲਿਮਟਾਂ ਭਰ ਦਿੰਦੇ ਹਨ, ਜੋ ਬਾਅਦ ਵਿਚ ਦੁਬਾਰਾ ਲਿਮਟ ਕਢਵਾ ਕੇ ਉਧਾਰ ਚੁੱਕੇ ਪੈਸੇ ਮੋੜ ਦਿੰਦੇ ਹਨ | ਕਿਸਾਨ ਆਗੂ ਨੇ ਕਿਹਾ ਕਿ ਬੈਂਕਾਂ ਦੇ ਅਧਿਕਾਰੀ ਪੰਜਾਬ ਸਰਕਾਰ ਦੇ ਵਾਧੇ ਅਨੁਸਾਰ ਕਿਸਾਨਾਂ ਨੂੰ ਪੈਸੇ ਦੇਣ ਲਈ ਤਿਆਰ ਨਹੀਂ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਬਣਦੀ ਪੇਮੈਂਟ ਨਾ ਕੀਤੀ ਤਾਂ ਸਬੰਧਿਤ ਬੈਂਕਾਂ ਦਾ ਘਿਰਾਓ ਕੀਤਾ ਜਾਵੇਗਾ | ਸਹਿਕਾਰੀ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਅਲੀਸ਼ੇਰ ਨੇ ਸਾਥੀਆਂ ਸਮੇਤ ਧਰਨੇ 'ਚ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ | ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਮਹਿੰਦਰ ਸਿੰਘ ਰੋਮਾਣਾ, ਜਗਸੀਰ ਸਿੰਘ
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨਗਰ ਨਿਗਮ/ਕੌਂਸਲ ਚੋਣਾਂ ਆਪਣੇ ਦਮ-ਖਮ 'ਤੇ ਲੜੇਗੀ - ਸ੍ਰੀਨਿਵਾਸਲੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।