22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ <br/>

ਅਜੀਤ ਡੈਸਕ 07-05-2026
ਬਰੇਟਾ, 6 ਮਈ (ਜੀਵਨ ਸ਼ਰਮਾ)- ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਹੇਠ ਕੀਤੀ ਗਈ | ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਨਾ ਹੋਣ ਦੇ ਬਾਵਜੂਦ ਪੈ੍ਰਕਟੀਸ਼ਨਰ ਪੇਂਡੂ ਖੇਤਰਾਂ 'ਚ ਲੋਕਾਂ ਨੂੰ ਸਸਤੀਆਂ ਤੇ ਸਹੀ ਸਮੇਂ 'ਤੇ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ | ਸੂਬਾ ਆਗੂ ਤਾਰਾ ਚੰਦ ਭਾਵਾ ਨੇ ਕਿਹਾ ਕਿ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਕੀਤੀ ਸੂਬਾ ਪੱਧਰੀ ਰੈਲੀ ਤੋਂ ਬਾਅਦ ਸਰਕਾਰ ਵਲੋਂ ਮੰਗਾਂ ਮੰਨ ਲਈਆਂ ਗਈਆਂ ਸਨ | ਉਨ੍ਹਾਂ ਮੰਗ ਕੀਤੀ ਕਿ ਪੈ੍ਰਕਟੀਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਲਾਗੂ ਕੀਤੀਆਂ ਜਾਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਪੈ੍ਰਕਟੀਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਿੱਤੇ ਨੂੰ ਸਹੀ ਤਰੀਕੇ ਨਾਲ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਨਤੀਜਿਆਂ ਸੰਬੰਧੀ ਜਾਗਰੂਕ ਕਰਨ | ਇਸ ਮੌਕੇ ਗਿਆਨ ਚੰਦ ਆਜ਼ਾਦ, ਸਤੀਸ਼ ਕੁਮਾਰ ਬਰੇਟਾ, ਹਰਬੰਸ ਸਿੰਘ ਬਰੇਟਾ, ਗੁਰਪ੍ਰੀਤ ਸਿੰਘ ਕਿਸ਼ਨਗੜ੍ਹ, ਹਰਬੰਸ ਸਿੰਘ ਦਿਆਲਪੁਰਾ, ਜੋਰਾ ਸਿੰਘ ਕੁੱਲਰੀਆਂ, ਬਿੰਦਰ ਕੁਮਾਰ ਕੁੱਲਰੀਆਂ, ਅਜੈਬ ਸਿੰਘ ਕਿਸ਼ਨਗੜ੍ਹ, ਮੇਜਰ ਸਿੰਘ ਕਿਸ਼ਨਗੜ੍ਹ, ਮੇਵਾ ਸਿੰਘ ਧਰਮਪੁਰਾ, ਵਾਸਦੇਵ ਸਿੰਘ ਭਾਵਾ, ਰਾਮ ਸਿੰਘ ਕਾਹਨਗੜ੍ਹ, ਗੁਲਾਬ ਸਿੰਘ ਕਾਹਨਗੜ੍ਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਨੇੜੇ ਪ੍ਰਦਰਸ਼ਨ <br/> ਅਗਲੀ ਖ਼ਬਰ -ਮਾਮਲਾ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ 'ਚੋਂ ਲਿਮਟ ਦੇ ਪੈਸੇ ਨਾ ਮਿਲਣ ਦਾ- ਭਾਕਿਯੂ (ਉਗਰਾਹਾਂ) ਵਲੋਂ ਡਿਪਟੀ ਕਮਿਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।