22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਨੇੜੇ ਪ੍ਰਦਰਸ਼ਨ <br/>

ਅਜੀਤ ਡੈਸਕ 07-05-2026
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾਉਣ ਉਪਰੰਤ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਯੂਨੀਅਨ ਦੀ ਸੂਬਾਈ ਆਗੂ ਕਿਰਨਦੀਪ ਕੌਰ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹਾਲੇ ਤੱਕ ਬੂਰ ਨਹੀਂ ਪਿਆ | ਉਨ੍ਹਾਂ ਕਿਹਾ ਕਿ ਮੰਗਾਂ ਪ੍ਰਤੀ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਰ ਕੇ ਧਰਨੇ/ਮੁਜ਼ਾਹਰੇ ਕਰਨੇ ਪੈ ਰਹੇ ਹਨ | ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਪੰਜਾਬ 'ਚ 2500 ਰੁਪਏ ਜਦਕਿ ਗੁਆਂਢੀ ਰਾਜ ਹਰਿਆਣਾ 'ਚ 6000 ਰੁਪਏ ਪ੍ਰਤੀ ਮਹੀਨਾ ਭੱਤਾ ਮਿਲਦਾ ਹੈ | ਯੂਨੀਅਨ ਆਗੂ ਸੁਖਜੀਤ ਕੌਰ, ਬਲਵਿੰਦਰ ਕੌਰ ਤੇ ਜਰੀਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਏ. ਐਨ. ਐਮ. ਦਾ ਟੈੱਸਟ ਲਿਆ ਗਿਆ ਸੀ ਪਰ ਹਾਲੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਨੀਆਂ ਮੰਗਾਂ ਜਲਦ ਲਾਗੂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ 'ਚ ਸ਼ਾਮਿਲ ਹੋਣ ਲਈ 'ਆਪ' ਯੂਥ ਆਗੂਆਂ ਦਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਮੰਗਾਂ ਤੁਰੰਤ ਲਾਗੂ ਕਰਨ ਦੀ ਮੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।