22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਪਾਰੀਆਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਮੀਟਿੰਗ 9 ਨੂੰ <br/>

ਅਜੀਤ ਡੈਸਕ 07-05-2026
ਰਾਮਾਂ ਮੰਡੀ, 6 ਮਈ (ਸਿੰਗਲਾ)-ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ 'ਤੇ ਹੀ ਹੱਲ ਕਰਨ ਲਈ ਪੰਜਾਬ ਟਰੇਡ ਕਮਿਸ਼ਨ ਵਲੋਂ ਮੀਟਿੰਗ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ਹੇਠ 9 ਮਈ ਨੂੰ ਸ਼ਾਮ 5 ਵਜੇ, ਅਨਾਜ ਮੰਡੀ, ਨੇੜੇ ਸ਼ਿਵ ਫੋਟੋਸਟੇਟ ਰਾਮਾਂ ਮੰਡੀ ਵਿਖੇ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਟਰੇਡ ਕਮਿਸ਼ਨ ਦੇ ਹਲਕਾ ਚੇਅਰਮੈਨ ਐਡਵੋਕੇਟ ਵਿਕਰਾਂਤ ਗੋਇਲ ਨੇ ਦੱਸਿਆ ਕਿ ਮੀਟਿੰਗ ਵਿਚ ਇਸ ਮੌਕੇ ਹਲਕਾ ਵਿਧਾਇਕਾ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ, ਗੁਰਪ੍ਰੀਤ ਕੌਰ ਸਿੱਧੂ ਚੇਅਰਪਰਸਨ ਮਾਰਕੀਟ ਕਮੇਟੀ, ਕਾਰਜ ਸਾਧਕ ਅਫਸਰ ਨਗਰ ਕੌਂਸਲ ਰਾਮਾਂ, ਐਸਡੀਐਮ ਤਲਵੰਡੀ ਸਾਬੋ, ਡੀਐਸਪੀ ਤਲਵੰਡੀ ਸਾਬੋ, ਐਸਡੀਓ ਪਾਵਰਕੌਮ ਅਤੇ ਜੀ.ਐਸ.ਟੀ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹਿਣਗੇ |

ਪਿਛਲੀ ਖ਼ਬਰ ਲੜਕੀਆਂ ਦਾ ਐਚ.ਬੀ. ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਂਵਾਂ ਦੇ ਹੱਲ ਲਈ ਮੀਟਿੰਗ 9 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।