22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਅੰਮਿ੍ਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਜੀਤਮਹਿੰਦਰ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 07-05-2026
ਮੌੜ ਮੰਡੀ, 6 ਮਈ (ਗੁਰਜੀਤ ਸਿੰਘ ਕਮਾਲੂ)- ਸ੍ਰੀ ਅੰਮਿ੍ਤਸਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਗੁਰਜੀਤ ਸਿੰਘ ਅÏਜਲਾ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੀ ਰਿਹਾਇਸ਼ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ¢ ਸ. ਔਜਲਾ ਨੇ ਇਸ ਮੁਲਾਕਾਤ ਦੌਰਾਨ ਜਿੱਥੇ ਸਮੁੱਚੇ ਖ਼ਿੱਤੇ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸੰਭਾਵੀ ਯੋਜਨਾਵਾਂ ਸਬੰਧੀ ਵੀਚਾਰ ਚਰਚਾ ਕੀਤੀ ਉੇੱਥੇ ਇਲਾਕੇ ਨਾਲ ਸਬੰਧਿਤ ਕਈ ਹੋਰ ਅਹਿਮ ਮਸਲਿਆਂ ਸਬੰਧੀ ਵੀ ਵਿਚਾਰਾਂ ਕੀਤੀਆਂ¢ ਜੀਤਮਹਿੰਦਰ ਸਿੱਧੂ ਨੇ ਇਸ ਮੌਕੇ ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਲੋਕ ਕਾਂਗਰਸ ਪਾਰਟੀ ਦੀਆਂ ਨੀਤੀਆਂ 'ਚ ਯਕੀਨ ਰੱਖਦੇ ਹਨ ਤੇ ਉਹ ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣਗੇ¢ ਉਨ੍ਹਾਂ ਮੁਤਾਬਿਕ ਉਕਤ ਚੋਣਾਂ ਲਈ ਕਾਂਗਰਸ ਪਾਰਟੀ ਨੇ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ | ਪਾਰਟੀ ਦਾ ਇਕ ਇਕ ਆਗੂ ਤੇ ਵਰਕਰ ਚੋਣਾਂ 'ਚ ਪਾਰਟੀ ਦੀ ਜਿੱਤ ਲਈ ਹੁਣੇ ਤੋਂ ਮਿਹਨਤ ਕਰ ਰਿਹਾ ਹੈ ਜਿਸ ਦੇ ਨਤੀਜੇ ਸ਼ਾਨਦਾਰ ਨਿਕਲਣਗੇ¢ ਗੁਰਜੀਤ ਸਿੰਘ ਔਜਲਾ ਨੇ ਉਕਤ ਮੁਲਾਕਾਤ ਸਬੰਧੀ ਦੱਸਿਆ ਕਿ ਸਿੱਧੂ ਪਰਿਵਾਰ ਨਾਲ ਉਨ੍ਹਾਂ ਦੇ ਪਿਛਲੇ ਕਾਫ਼ੀ ਸਮੇਂ ਤੋਂ ਬਹੁਤ ਨਜ਼ਦੀਕੀ ਸਬੰਧ ਹਨ ਤੇ ਕਿਉਂਕਿ ਉਹ ਉਕਤ ਖ਼ਿੱਤੇ ਦੀ ਰਾਜਨੀਤੀ 'ਚ ਇਕ ਵਿਸ਼ੇਸ਼ ਮੁਕਾਮ ਰੱਖਦੇ ਹਨ | ਇਸ ਲਈ ਅੱਜ ਉਨ੍ਹਾਂ ਨਾਲ ਮੁਲਾਕਾਤ ਕਰਕੇ ਕੁਝ ਸਿਆਸੀ ਅਤੇ ਸਮਾਜਿਕ ਮਸਲਿਆਂ ਤੇ ਚਰਚਾ ਕੀਤੀ ਹੈ¢ ਔਜਲਾ ਨੇ ਇਸ ਮੌਕੇ ਦਾਅਵਾ ਕੀਤਾ ਕਿ ਕੇਰਲਾ ਤੋਂ ਬਾਅਦ ਹੁਣ ਕਾਂਗਰਸ ਪਾਰਟੀ 2027 'ਚ ਪੰਜਾਬ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਰਕਾਰ ਬਣਾਵੇਗੀ |

ਪਿਛਲੀ ਖ਼ਬਰ ਮਾਨਸਾ ਜ਼ਿਲੇ੍ਹ 'ਚ ਕੌਮੀ ਲੋਕ ਅਦਾਲਤ 9 ਨੂੰ ਅਗਲੀ ਖ਼ਬਰ ਲੜਕੀਆਂ ਦਾ ਐਚ.ਬੀ. ਜਾਂਚ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।