22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਫ਼ਾਈ ਸੇਵਕ ਯੂਨੀਅਨ ਵਲੋਂ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ <br/>

ਅਜੀਤ ਡੈਸਕ 07-05-2026
ਜੋਗਾ, 6 ਮਈ (ਹਰਜਿੰਦਰ ਸਿੰਘ ਚਹਿਲ)- ਨਗਰ ਪੰਚਾਇਤ ਜੋਗਾ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ | ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਜੋਗਾ ਵਿਖੇ ਪਿਛਲੇ 8 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਇਲੈਕਟਰੀਸ਼ਨ ਅਮਰੀਕ ਸਿੰਘ ਨੇ ਦੋਸ਼ ਲਗਾਇਆ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਕਰਮਚਾਰੀਆਂ ਨੂੰ ਪੱਕਾ ਕਰਨ ਤੋਂ ਭੱਜ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੰਗਾਂ ਲਾਗੂ ਕਰਨ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੁਰੇਸ਼ ਕੁਮਾਰ, ਸੁਖਦੀਪ ਸਿੰਘ, ਅਮਰੀਕ ਸਿੰਘ, ਯਾਦਵਿੰਦਰ ਸਿੰਘ, ਗਗਨਦੀਪ ਕੁਮਾਰ, ਕਿਸ਼ੋਰੀ ਲਾਲ, ਸੁੰਦਰ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ ਝੱਲੀ, ਜਗਸੀਰ ਸਿੰਘ ਸੀਰਾ, ਸੁਖਜੀਵਨ ਸਿੰਘ ਮਾਖਾ, ਗੁਰਪ੍ਰੀਤ ਸਿੰਘ ਪਲੰਬਰ, ਗੁਰਸੇਵਕ ਸਿੰਘ ਚੌਕੇ, ਕੁਲਦੀਪ ਪੁਰੀ, ਹਰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਦੜਾ ਸੱਟਾ ਲਗਾਉਂਦਾ ਕਾਬੂ ਅਗਲੀ ਖ਼ਬਰ ਮਾਨਸਾ ਜ਼ਿਲੇ੍ਹ 'ਚ ਕੌਮੀ ਲੋਕ ਅਦਾਲਤ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।