18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਨਗਰ ਪੰਚਾਇਤ ਬੋਹਾ ਦੇ ਸਫ਼ਾਈ ਕਾਮੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਗਏ <br/>

ਅਜੀਤ ਡੈਸਕ 08-05-2026

ਬੋਹਾ, 7 ਮਈ (ਰਮੇਸ਼ ਤਾਂਗੜੀ)- ਸਫ਼ਾਈ ਸੇਵਕ ਯੂਨੀਅਨ ਦੇ ਕਰਮਚਾਰੀਆਂ ਵਲੋਂ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਸਥਾਨਕ ਨਗਰ ਪੰਚਾਇਤ ਦਫ਼ਤਰ ਅੱਗੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਇਕਾਈ ਪ੍ਰਧਾਨ ਗੁਰਸੇਵਕ ਸਿੰਘ ਨੇ ਦੱਸਿਆ ਕਿ ਬੋਹਾ ਦੇ 30 ਕਾਮਿਆਂ ਦੀ ਭਰਤੀ 2021 'ਚ ਕੀਤੀ ਗਈ ਸੀ | ਭਰਤੀ ਸਮੇਂ ਦੀ ਕਾਂਗਰਸ ਸਰਕਾਰ ਨੇ ਉਨ•ਾਂ ਨੂੰ ਰੈਗੂਲਰ ਤਨਖ਼ਾਹ ਸਕੇਲ ਦੇਣ ਅਤੇ ਮਹਿੰਗਾਈ ਭੱਤਾ, ਮਕਾਨ ਕਿਰਾਇਆ, ਵਰਦੀ ਅਤੇ ਡਾਕਟਰੀ ਭੱਤਾ ਆਦਿ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ 5 ਸਾਲ ਬੀਤਣ ਦੇ ਬਾਵਜੂਦ ਉਨ•ਾਂ ਦੀਆਂ ਮੰਗਾਂ ਪ੍ਰਤੀ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ•ਾਂ ਦੋਸ਼ ਲਗਾਇਆ ਕਿ ਮੌਜੂਦਾ 'ਆਪ' ਸਰਕਾਰ ਵੀ ਸਫ਼ਾਈ ਸੇਵਕਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ•ਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ | ਇਸ ਮੌਕੇ ਬਾਜ ਸਿੰਘ, ਈਸ਼ਵਰ ਸਿੰਘ, ਮੋਹਨ ਸਿੰਘ, ਰਘੁਵੀਰ ਸਿੰਘ, ਬਲਵੀਰ ਸਿੰਘ, ਰਾਣੀ ਕੌਰ, ਬਬਲੀ ਕੌਰ, ਸਰੋਜ ਰਾਣੀ, ਮਨਜਿੰਦਰ ਕੌਰ, ਕੁਲਦੀਪ ਕੌਰ, ਸੁਰਜੀਤ ਕੌਰ, ਬਾਲੀ ਸਿੰਘ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹਿਰਾਂ/ਕਸਬਿਆਂ 'ਚ ਕੂੜੇ ਦੇ ਢੇਰ ਲੱਗੇ <br/> ਸਫ਼ਾਈ ਕਾਮਿਆਂ ਨੇ ਦੂਸਰੇ ਦਿਨ ਵੀ ਹੜਤਾਲ ਰੱਖ ਕੇ ਰੋਸ ਪ੍ਰਗਟਾਇਆ... ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।