ਸ਼ਹਿਰਾਂ/ਕਸਬਿਆਂ 'ਚ ਕੂੜੇ ਦੇ ਢੇਰ ਲੱਗੇ <br/> ਸਫ਼ਾਈ ਕਾਮਿਆਂ ਨੇ ਦੂਸਰੇ ਦਿਨ ਵੀ ਹੜਤਾਲ ਰੱਖ ਕੇ ਰੋਸ ਪ੍ਰਗਟਾਇਆ <br/>
ਮਾਨਸਾ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਸਫ਼ਾਈ ਕਾਮੇ | (ਸੱਜੇ) ਬਰੇਟਾ ਵਿਖੇ ਹੜਤਾਲ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਸਫ਼ਾਈ ਕਰਮਚਾਰੀ | ਤਸਵੀਰ : ਸੇਮੀ ਮਾਨਸਾ, ਜੀਵਨ ਸ਼ਰਮਾ
<br/>
08-05-2026
ਬਰੇਟਾ 'ਚ ਵੀ ਸਫ਼ਾਈ ਸੇਵਕਾਂ ਵਲੋਂ ਨਾਅਰੇਬਾਜ਼ੀ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਪ੍ਰਧਾਨ ਸਤੀਸ਼ ਕੁਮਾਰ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਵਾਰ-ਵਾਰ ਮੰਗਾਂ ਮੰਨਣ ਦੀ ਗੱਲ ਆਖੀ ਗਈ ਪਰ ਕੋਈ ਮਸਲਾ ਹੱਲ ਨਹੀਂ ਹੋਇਆ | ਉਨਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ ਸਾਰੀਆਂ ਮੰਗਾਂ ਮੰਨੀਆਂ ਜਾਣ | ਯੂਨੀਅਨ ਨੇ ਐਲਾਨ ਕੀਤਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ | ਇਸ ਮੌਕੇ ਗੁਰਪ੍ਰੀਤ ਸਿੰਘ ਬਰੇਟਾ, ਰਵੀ ਸਿੰਘ, ਜਗਦੀਪ ਸਿੰਘ, ਜੋਸ਼ੀ ਸਿੰਘ, ਬਿੱਟੂ ਸਿੰਘ ਆਦਿ ਹਾਜ਼ਰ ਸਨ |