18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਨੇ ਕੇਂਦਰ ਤੇ ਰਾਜ ਸਰਕਾਰ ਦੀ ਅਰਥੀ ਸਾੜੀ <br/>

ਮਾਨਸਾ ਵਿਖੇ ਕੇਂਦਰ ਤੇ ਰਾਜ ਸਰਕਾਰ ਦੀ ਅਰਥੀ ਸਾੜਨ ਮੌਕੇ ਰੋਸ ਪ੍ਰਗਟਾਉਂਦੇ ਹੋਏ ਜਥੇਬੰਦੀ ਦੇ ਕਾਰਕੁਨ | ਤਸਵੀਰ : ਸੇਮੀ ਮਾਨਸਾ <br/> 08-05-2026
ਮਾਨਸਾ, 7 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵਲੋਂ ਜਾਤੀ ਜਨਗਣਨਾ ਦੇ ਫਾਰਮ 'ਚ ਅਨੁਸੂਚਿਤ ਜਾਤੀਆਂ ਪ੍ਰਤੀ ਵਰਜਿਤ ਸ਼ਬਦ ਲਿਖਣ ਦੇ ਰੋਸ ਵਜੋਂ ਸਥਾਨਕ ਸ਼ਹਿਰ ਵਿਖੇ ਕੇਂਦਰ ਤੇ ਰਾਜ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਨਗਣਨਾ-2026 ਲਈ ਜਾਰੀ ਕੀਤੇ ਫਾਰਮ 'ਚ ਅਨੁਸੂਚਿਤ ਜਾਤੀਆਂ ਦਾ ਅਪਮਾਨ ਕਰਨ ਵਾਲੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨ 'ਤੇ ਸੁਪਰੀਮ ਕੋਰਟ ਵਲੋਂ ਪਾਬੰਦੀ ਲਗਾਈ ਹੋਈ ਹੈ ਅਤੇ ਅਜਿਹੇ ਸ਼ਬਦਾਂ ਦੀ ਵਰਤੋਂ ਸੱਤਾਧਾਰੀ ਹਾਕਮਾਂ ਤੇ ਉੱਚ ਅਧਿਕਾਰੀਆਂ ਦੀ ਜਾਤੀਵਾਦੀ ਮਾਨਸਿਕਤਾ ਨੂੰ ਉਜਾਗਰ ਕਰਦੀ ਹੈ | ਉਨ•ਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਇਸ ਸੰਬੰਧੀ ਸੱਤਾਧਾਰੀਆਂ ਦੇ ਨਾਲ ਵਿਰੋਧੀ ਸਿਆਸੀ ਪਾਰਟੀਆਂ ਦੀ ਜ਼ੁਬਾਨ ਵੀ ਬੰਦ ਹੈ | ਉਨ•ਾਂ ਮੰਗ ਕੀਤੀ ਕਿ ਪੋ੍ਰਫਾਰਮਾ ਛਪਵਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਤਹਿਤ ਪਰਚਾ ਦਰਜ ਕੀਤਾ ਜਾਵੇ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਐਸ.ਸੀ. ਸਮਾਜ ਤੋਂ ਮਾਫ਼ੀ ਮੰਗੀ ਜਾਵੇ | ਉਨ•ਾਂ ਦੱਸਿਆ ਕਿ ਉਕਤ ਮੁੱਦੇ 'ਤੇ ਸੂਬੇ ਦੀਆਂ ਦਲਿਤ ਜਥੇਬੰਦੀਆਂ ਨਾਲ ਸਾਂਝੀ ਮੀਟਿੰਗ ਕਰ ਕੇ ਛੇਤੀ ਹੀ ਸਰਕਾਰ ਖ਼ਿਲਾਫ਼ ਤਿੱਖੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਜਥੇਬੰਦੀ ਦੇ ਜ਼ਿਲ•ਾ ਆਗੂ ਜਰਨੈਲ ਸਿੰਘ ਮਾਨਸਾ, ਗੁਰਜੰਟ ਸਿੰਘ ਫਫੜੇ, ਟੈਹਲਾ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ |

ਪਿਛਲੀ ਖ਼ਬਰ ਅਕਾਲ ਅਕੈਡਮੀ ਕੁਸਲਾ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਜਨਗਣਨਾ ਪੋ੍ਰਫਾਰਮਾ 'ਚ ਜਾਤੀ ਸੰਬੰਧੀ ਵਰਜਿਤ ਸ਼ਬਦ ਵਰਤਣ ਖ਼ਿਲਾਫ਼ ਰੋਸ <br/> ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।