ਝੁਨੀਰ, 7 ਮਈ (ਸੰਜੀਵ ਸਿੰਗਲਾ)- ਅਕਾਲ ਅਕੈਡਮੀ ਪਿੰਡ ਕੁਸਲਾ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬੀ, ਹਿੰਦੀ, ਅੰਗਰੇਜ਼ੀ ਭਾਸ਼ਾਵਾਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਡਾ. ਭਜਨ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮੁਕਾਬਲੇ 'ਚ ਉਤਸ਼ਾਹ ਨਾਲ ਭਾਗ ਲਿਆ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਛੋਟੀ ਤੋਂ ਛੋਟੀ ਸਫਲਤਾ 'ਤੇ ਵੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ, ਜਿਸ ਨਾਲ ਬੱਚਿਆਂ 'ਚ ਕੁਝ ਨਵਾਂ ਕਰਨ ਦਾ ਜੋਸ਼ ਬਣਿਆ ਰਹਿੰਦਾ ਹੈ | ਮੁਕਾਬਲੇ 'ਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸ਼ਨਦੀਪ ਕੌਰ, ਨਵਕੀਤ ਕੌਰ, ਪੂਜਾ ਰਾਣੀ, ਰਮਨਦੀਪ ਕੌਰ, ਹਰਪ੍ਰੀਤ ਕੌਰ, ਰਾਜਪ੍ਰੀਤ ਕੌਰ, ਸੁਖਦੀਪ ਸਿੰਘ, ਜਗਪਾਲ ਸਿੰਘ ਆਦਿ ਹਾਜ਼ਰ ਸਨ |