ਜੋਗਾ, 7 ਮਈ (ਘੜੈਲੀ)- ਸਥਾਨਕ ਕਸਬੇ ਤੋਂ ਪੱਤਰਕਾਰ ਸ਼ਿੰਗਾਰਾ ਸਿੰਘ ਅਕਲੀਆ ਦੇ ਪਿਤਾ ਨੰਬਰਦਾਰ ਬਿੱਕਰ ਸਿੰਘ ਦੀ ਨਮਿਤ ਅੰਤਿਮ ਅਰਦਾਸ ਮੌਕੇ ਰਾਜਨੀਤਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਭਾਰਤੀ ਜਨਤਾ ਪਾਰਟੀ ਦੀ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਬਿੱਕਰ ਸਿੰਘ ਨੇ ਸਾਰੀ ਉਮਰ ਲੋਕ ਭਲਾਈ ਦੇ ਕੰਮਾਂ ਲੇਖੇ ਲਗਾਈ | ਪੰਜਾਬੀ ਟਿ੍ਬਿਊਨ ਦੇ ਸੰਪਾਦਕ ਅਰਵਿੰਦਰ ਕੌਰ ਜੌਹਲ ਵਲੋਂ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ | ਪ੍ਰਸਿੱਧ ਸਨਅਤਕਾਰ ਮਿੱਠੂ ਕੁਮਾਰ, ਸੇਵਾ ਮੁਕਤ ਅਧਿਆਪਕ ਆਗੂ ਗੁਰਚਰਨ ਸਿੰਘ ਅਕਲੀਆ, ਕਿਸਾਨ ਆਗੂ ਲਖਵੀਰ ਸਿੰਘ, ਰਵਿੰਦਰਜੀਤ ਸਿੰਘ ਬਿੰਦੀ, ਦੀਪਇੰਦਰ ਸਿੰਘ ਅਕਲੀਆ, ਬਲਜੀਤ ਸਿੰਘ ਅਕਲੀਆ, ਹਰਦੀਪ ਸਿੰਘ ਸਿੱਧੂ ਆਦਿ ਤੋਂ ਇਲਾਵਾ ਜ਼ਿਲੇ੍ਹ ਦੇ ਪੱਤਰਕਾਰ ਤੇ ਪਿੰਡ ਵਾਸੀ ਹਾਜ਼ਰ ਸਨ |