08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਹਿਰਾਸਤ 'ਚ ਲਏ ਸੰਘਰਸ਼ਕਾਰੀ ਦੇਰ ਸ਼ਾਮ ਰਿਹਾਅ

ਅਜੀਤ ਡੈਸਕ 09-05-2026
ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਯਾਤਰਾ ਦੀ ਆਮਦ ਤੋਂ ਪਹਿਲਾਂ ਅੱਜ ਤੜਕਸਾਰ ਛਾਪੇਮਾਰੀ ਕਰ ਕੇ ਵੱਖ-ਵੱਖ ਥਾਵਾਂ ਤੋਂ ਹਿਰਾਸਤ 'ਚ ਲਏ ਸੰਘਰਸ਼ਕਾਰੀਆਂ ਨੂੰ ਦੇਰ ਸ਼ਾਮ ਪੁਲਿਸ ਵਲੋਂ ਰਿਹਾਅ ਕਰ ਦਿੱਤਾ ਗਿਆ | ਦੱਸਣਯੋਗ ਹੈ ਕਿ ਪੁਲਿਸ ਨੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਅਧਿਆਪਕ ਕਰਮਜੀਤ ਸਿੰਘ ਤਾਮਕੋਟ, ਗੁਰਪ੍ਰੀਤ ਸਿੰਘ ਭੀਖੀ, ਕੁਲਦੀਪ ਸਿੰਘ ਅੱਕਾਂਵਾਲੀ, ਬਲਵਿੰਦਰ ਸਿੰਘ ਘਰਾਂਗਣਾ, ਦਰਸ਼ਨ ਸਿੰਘ ਜਟਾਣਾ, ਸੀ.ਪੀ.ਐਫ. ਯੂਨੀਅਨ ਦੇ ਧਰਮਿੰਦਰ ਸਿੰਘ ਹੀਰੇਵਾਲਾ ਤੋਂ ਇਲਾਵਾ ਬੇਰੁਜ਼ਗਾਰ ਯੂਨੀਅਨ ਦੇ ਕਈ ਆਗੂਆਂ ਨੂੰ ਵੱਖ-ਵੱਖ ਥਾਣਿਆਂ 'ਚ ਬੰਦ ਕਰ ਦਿੱਤਾ ਸੀ, ਨੂੰ ਦੇਰ ਸ਼ਾਮ ਛੱਡਿਆ ਗਿਆ |
ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਦਰਜਨਾਂ ਕਾਰਕੁਨ ਪੁਲਿਸ ਨੇ ਕੀਤੇ ਗਿ੍ਫ਼ਤਾਰ ਅਗਲੀ ਖ਼ਬਰ ਭਗਵੰਤ ਮਾਨ ਦੀ ਅਗਵਾਈ ਵਾਲੀ 'ਸ਼ੁਕਰਾਨਾ ਯਾਤਰਾ' ਦਾ ਮਾਨਸਾ ਜ਼ਿਲੇ੍ਹ 'ਚ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।