11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਕਾ. ਅਰਸ਼ੀ ਦੀ ਕਾਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਅਣਪਛਾਤਿਆਂ ਖਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 22-05-2026
ਬੁਢਲਾਡਾ, 21 ਮਈ (ਸੁਨੀਲ ਮਨਚੰਦਾ)- ਸੀ.ਪੀ.ਆਈ. ਦੇ ਕੌਮੀ ਕੌਂਸਲਰ ਅਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਦੀ ਕਾਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਥਾਣਾ ਸ਼ਹਿਰੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਨਗਰ ਕੌਂਸਲ ਦੇ ਪ੍ਰਚਾਰ ਦੇ ਚਲਦਿਆਂ ਉਨ੍ਹਾਂ ਦੀ ਗੱਡੀ 'ਤੇ ਕੁਝ ਵਿਅਕਤੀਆਂ ਨੇ ਪੱਥਰ ਬਾਜ਼ੀ ਕਰ ਕੇ ਸ਼ੀਸ਼ੇ ਆਦਿ ਤੋੜ ਕੇ ਕੁਝ ਨਕਦੀ ਵੀ ਚੋਰੀ ਕਰ ਲਈ ਸੀ | ਉਹ ਇਕ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਸਨ | ਥਾਣਾ ਸ਼ਹਿਰੀ ਬੁਢਲਾਡਾ ਦੇ ਮੁਖੀ ਕਮਲਜੀਤ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਇਨਕਲਾਬੀ ਨੌਜਵਾਨ ਸਭਾ ਵਲੋਂ ਕੇਂਦਰ ਸਰਕਾਰ 'ਤੇ ਨੀਟ ਦਾ ਪੇਪਰ ਰੱਦ ਕਰਵਾਉਣ ਦਾ ਦੋਸ਼ <br/> ਅਗਲੀ ਖ਼ਬਰ ਕਿਸਾਨ ਖੇਤੀਬਾੜੀ 'ਵਰਸਿਟੀ ਪੰਜਾਬ ਦੀਆਂ ਸਿਫ਼ਾਰਿਸ਼ਾਂ ਵਾਲੇ ਬੀਜ ਵਰਤਣ–ਖੇਤੀ ਮਾਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।