11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਏਅਰਟੈੱਲ ਦਾ ਨੈੱਟਵਰਕ ਘੱਟ ਹੋਣ ਕਾਰਨ ਲੋਕ ਪ੍ਰੇਸ਼ਾਨ

ਅਜੀਤ ਡੈਸਕ 22-05-2026
ਬਰੇਟਾ, 21 ਮਈ (ਜੀਵਨ ਸ਼ਰਮਾ)- ਨੇੜਲੇ ਪਿੰਡ ਧਰਮਪੁਰਾ ਵਿਖੇ ਪਿਛਲੇ 1 ਹਫ਼ਤੇ ਤੋਂ ਏਅਰਟੈੱਲ ਕੰਪਨੀ ਦਾ ਨੈੱਟਵਰਕ ਬਹੁਤ ਹੀ ਘੱਟ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਕੰਪਨੀ ਦਾ ਨੈੱਟਵਰਕ ਬਹੁਤ ਹੀ ਘੱਟ ਮਿਲ ਰਿਹਾ ਹੈ ਜਦਕਿ ਦੂਸਰੀਆਂ ਕੰਪਨੀਆਂ ਦਾ ਨੈੱਟਵਰਕ ਸਹੀ ਕੰਮ ਕਰ ਰਿਹਾ ਹੈ, ਜਿਸ ਕਰ ਕੇ ਉਨ੍ਹਾਂ ਨੂੰ ਹੋਰਨਾਂ ਕੰਪਨੀਆਂ ਦਾ ਸਹਾਰਾ ਲੈਣਾ ਪਵੇਗਾ | ਉਨ੍ਹਾਂ ਇਸ ਸਬੰਧੀ ਸ਼ਿਕਾਇਤਾਂ ਵੀ ਕੀਤੀਆਂ ਹਨ ਪਰ ਕੋਈ ਫ਼ਾਇਦਾ ਨਹੀਂ ਹੋ ਰਿਹਾ | ਪਿੰਡ ਵਾਸੀਆਂ ਦੀ ਉਕਤ ਕੰਪਨੀ ਤੋਂ ਮੰਗ ਹੈ ਕਿ ਉਨ੍ਹਾਂ ਦੀ ਮੁਸ਼ਕਿਲ ਨੂੰ ਵੇਖਦੇ ਹੋਏ ਨੈੱਟਵਰਕ ਵਿਚ ਸੁਧਾਰ ਲਿਆਂਦਾ ਜਾਵੇ |

ਪਿਛਲੀ ਖ਼ਬਰ ਸ਼ਰਾਰਤੀ ਅਨਸਰਾਂ ਨੇ ਸੜਕ ਕਿਨਾਰੇ ਸੁੱਟੇ ਕੂੜੇ ਨੂੰ ਲਗਾਈ ਅੱਗ, ਕਈ ਦਰੱਖ਼ਤ ਝੁਲਸੇ <br/> ਅਗਲੀ ਖ਼ਬਰ ਇਨਕਲਾਬੀ ਨੌਜਵਾਨ ਸਭਾ ਵਲੋਂ ਕੇਂਦਰ ਸਰਕਾਰ 'ਤੇ ਨੀਟ ਦਾ ਪੇਪਰ ਰੱਦ ਕਰਵਾਉਣ ਦਾ ਦੋਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।