10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਭਾਈ ਬਹਿਲੋ ਕਾਲਜ ਦੀਆਂ ਖਿਡਾਰਨਾਂ ਅੱਵਲ

ਅਜੀਤ ਡੈਸਕ 22-05-2026
ਮਾਨਸਾ, 21 ਮਈ (ਸ.ਰਿ.)- ਪਿਛਲੇ ਦਿਨੀਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ 'ਚ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਪਰਮਜੀਤ ਕੌਰ ਨੇ ਦੱਸਿਆ ਕਿ ਸੁਖਜੀਤ ਕੌਰ ਅਤੇ ਰਵਨੀਤ ਕੌਰ ਨੇ 45 ਕਿੱਲੋ ਵਰਗ 'ਚ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਮਨਦੀਪ ਕੌਰ ਤੀਸਰੇ ਸਥਾਨ 'ਤੇ ਰਹੀ | ਸਿਮਰਨਦੀਪ ਕੌਰ ਨੇ ਵੀ ਮੁਕਾਬਲਿਆਂ 'ਚ ਚੰਗਾ ਪ੍ਰਦਰਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਖਿਡਾਰਨਾਂ ਦੀ ਰਾਜ ਪੱਧਰੀ ਮੁਕਾਬਲਿਆਂ 'ਚ ਵੀ ਚੋਣ ਹੋਈ ਹੈ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਜੇਤੂ ਖਿਡਾਰਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਮਾਈ ਭਾਗੋ ਸਕੂਲ ਰੱਲਾ ਦੇ ਵਿਦਿਆਰਥੀਆਂ ਨੇ 'ਫਨ ਪਾਰਕ' ਦਾ ਆਨੰਦ ਮਾਣਿਆ <br/> ਅਗਲੀ ਖ਼ਬਰ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸਾਲਾਨਾ ਕਾਰਨੀਵਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।