10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮਾਨਸਾ ਪੁਲਿਸ ਵਲੋਂ 43 ਗ੍ਰਾਮ ਚਿੱਟਾ ਤੇ 500 ਗ੍ਰਾਮ ਅਫ਼ੀਮ ਬਰਾਮਦ

ਅਜੀਤ ਡੈਸਕ 22-05-2026
ਮਾਨਸਾ, 21 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚਿੱਟਾ ਤੇ ਅਫ਼ੀਮ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਿਸ ਨੇ ਬਹਾਦਰ ਸਿੰਘ ਵਾਸੀ ਕੋਟ ਲੱਲੂ ਤੋਂ 25 ਗ੍ਰਾਮ ਚਿੱਟਾ, ਮੰਗਾ ਸਿੰਘ ਵਾਸੀ ਰਾਮਾਨੰਦੀ ਤੇ ਸੁਖਵਿੰਦਰ ਸਿੰਘ ਵਾਸੀ ਰੋੜੀ (ਹਰਿਆਣਾ) ਕੋਲੋਂ 6 ਗ੍ਰਾਮ, ਥਾਣਾ ਸਦਰ ਮਾਨਸਾ ਪੁਲਿਸ ਨੇ ਗੁਰਤੇਜ ਸਿੰਘ ਤੇ ਹਰਪ੍ਰੀਤ ਸਿੰਘ ਵਾਸੀ ਟਾਹਲੀਆਂ ਕੋਲੋਂ 5 ਗ੍ਰਾਮ ਅਤੇ ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਲਖਵਿੰਦਰ ਸਿੰਘ ਵਾਸੀ ਜਵਾਹਰਕੇ ਤੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਸਾਰਿਆਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
500 ਗ੍ਰਾਮ ਅਫ਼ੀਮ ਬਰਾਮਦ
ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈਲ ਮਾਨਸਾ ਦੀ ਪੁਲਿਸ ਟੀਮ ਨੇ ਬਖਸੂ ਲਾਲ ਵਾਸੀ ਅਮਰਗੜ੍ਹ, ਜ਼ਿਲ੍ਹਾ ਭੀਲਵਾੜਾ (ਰਾਜਸਥਾਨ) ਹਾਲ ਆਬਾਦ ਬਰੇਟਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 500 ਗ੍ਰਾਮ ਅਫ਼ੀਮ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਰਾਜਾ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਕੋਟਧਰਮੂ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।