03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3:30 ਵਜੇ ਤੱਕ ਖੁੱਲ੍ਹਣਗੇ <br/> ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ

ਅਜੀਤ ਡੈਸਕ 25-05-2026
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕੀਤਾ ਗਿਆ ਹੈ¢ ਹੁਣ ਸੇਵਾ ਕੇਂਦਰ ਸਵੇਰੇ 7.30 ਤੋਂ ਦੁਪਹਿਰ 3.30 ਵਜੇ ਤੱਕ ਖੁੱਲੇ੍ਹ ਰਹਿਣਗੇ¢ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦਿੱਤੀ ¢ ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਲਿਆਂਦੀ ਗਈ ਹੈ ¢ ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਸੀ¢ ਹੁਣ ਗਰਮੀ ਨੂੰ ਵੇਖਦਿਆਂ ਇਹ ਸਮਾਂ ਸਵੇਰੇ 7.30 ਤੋਂ ਦੁਪਹਿਰ ਬਾਅਦ 3:30 ਤੱਕ ਕੀਤਾ ਗਿਆ ਹੈ¢ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ¢
ਪਿਛਲੀ ਖ਼ਬਰ ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਅਗਲੀ ਖ਼ਬਰ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ. ਦਫ਼ਤਰ ਤੱਕ ਪਹੁੰਚੀ ਨਜਾਇਜ਼ ਕਬਜ਼ਿਆਂ ਦੀ ਸ਼ਿਕਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।