04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਐਸ.ਆਈ.ਆਰ. 'ਚ ਵੋਟਰਾਂ ਦੀ 2003 ਦੀ ਸੂਚੀ ਨਾਲ ਮਿਲਾਨ ਹੋਵੇਗਾ

ਅਜੀਤ ਡੈਸਕ 25-05-2026
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ 'ਚ ਤੀਬਰ ਸੁਧਾਈ ਦੇ ਪ੍ਰੋਗਰਾਮ ਦੇ ਐਲਾਨ ਨਾਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਵਲੋਂ 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣੇ ਹਨ ਅਤੇ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਯੋਗ ਵੋਟਰ ਬੀ.ਐਲ.ਓਜ ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਉਪਲਬਧ ਕਰਵਾਉਣ | ਉਨ੍ਹਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਨਹੀ ਹੋ ਪਾਈ ਹੈ, ਉਨ੍ਹਾਂ ਨੂੰ ਚੋਣ ਕਮਿਸ਼ਨ ਵਲੋਂ ਅਧਿਕਾਰਤ 11 ਦਸਤਾਵੇਜ਼ਾਂ 'ਚੋਂ ਕੋਈ ਦਸਤਾਵੇਜ਼ ਜਮਾਂ ਕਰਵਾਉਣਾ ਹੋਵੇਗਾ | ਚੋਣ ਤਹਿਸੀਲਦਾਰ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਬੀ.ਐਲ.ਓਜ ਨਾਲ ਸਹਿਯੋਗ ਕਰਦੇ ਹੋਏ ਐਸ.ਆਈ.ਆਰ. ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਵਾਉਣ 'ਚ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ |
ਪਿਛਲੀ ਖ਼ਬਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਕੱਢਿਆ ਫਲੈਗ ਮਾਰਚ <br/> ਅਗਲੀ ਖ਼ਬਰ ਹੀਟ ਵੇਵ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਸਾਵਧਾਨੀ ਵਰਤਣ ਦੀ ਸਲਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।