30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਡਾ. ਪਵਨ ਕੁਮਾਰ ਗਰਗ ਰੋਟਰੀ ਕਲੱਬ ਬੁਢਲਾਡਾ ਦੇ ਪ੍ਰਧਾਨ ਬਣੇ

ਅਜੀਤ ਡੈਸਕ 02-07-2026
ਬੁਢਲਾਡਾ, 1 ਜੁਲਾਈ (ਸਵਰਨ ਸਿੰਘ ਰਾਹੀ)- ਰੋਟਰੀ ਕਲੱਬ ਬੁਢਲਾਡਾ ਦੀ ਸਾਲ 2026-27 ਦੀ ਨਵੀਂ ਚੋਣ ’ਚ ਡਾ. ਪਵਨ ਕੁਮਾਰ ਗਰਗ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ। ਕਲੱਬ ਦੇ ਸਾਬਕਾ ਪ੍ਰਧਾਨ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਨਵ-ਨਿਯੁਕਤ ਪ੍ਰਧਾਨ ਨੂੰ ਆਉਣ ਵਾਲੇ ਸਾਲ ਦੌਰਾਨ ਕਲੱਬ ਦੇ ਸਿੱਖਿਆ, ਸਿਹਤ, ਵਾਤਾਵਰਨ ਅਤੇ ਲੋੜਵੰਦਾਂ ਦੀ ਭਲਾਈ ਨਾਲ ਸਬੰਧਿਤ ਹੋਰਨਾਂ ਸਮਾਜਿਕ ਕਾਰਜਾਂ ਦੇ ਪ੍ਰੋਜੈਕਟਾਂ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਧਾਨ ਡਾ. ਪਵਨ ਕੁਮਾਰ ਗਰਗ ਨੇ ਕਿਹਾ ਕਿ ਰੋਟਰੀ ਕਲੱਬ ਹਮੇਸ਼ਾ ਸਮਾਜ ਸੇਵਾ ਲਈ ਵਚਨਬੱਧ ਰਿਹਾ ਹੈ ਅਤੇ ਉਹ ਲੋਕ ਭਲਾਈ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣਗੇ। ਇਸ ਦੌਰਾਨ ਕਲੱਬ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਵਲੋਂ ਡਾਕਟਰ ਦਿਵਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਬੁਢਲਾਡਾ ਡਾ. ਸਤਿੰਦਰ ਕੌਰ ਅਤੇ ਸੀ.ਏ. ਦੀਪਾਂਸ਼ੂ ਕਾਂਸਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਲਲਿਤ ਗੋਇਲ, ਤਰਸੇਮ ਚੰਦ ਸਿੰਗਲਾ, ਚਰਨਜੀਤ ਗੁਪਤਾ ਪ੍ਰੇਮੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਦੂਲਗੜ੍ਹ-ਮਾਨਸਾ ਰੋਡ ਦੇ ਖੱਡੇ ਦੇ ਰਹੇ ਨੇ ਗੰਭੀਰ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਬੀ.ਕਾਮ ਵਿਦਿਆਰਥੀ ਹੁਣ ਪ੍ਰਾਪਤ ਕਰ ਸਕਣਗੇ ਅੰਤਰਰਾਸ਼ਟਰੀ ਸੀ.ਏ. ਦੀ ਡਿਗਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।