17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਦੋ ਕਾਰਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ <br/>

ਅਜੀਤ ਡੈਸਕ 02-01-2026
ਕਪੂਰਥਲਾ, 1 ਜਨਵਰੀ (ਅਮਨਜੋਤ ਸਿੰਘ ਵਾਲੀਆ)- ਅੰਮਿ੍ਤਸਰ ਜੀ.ਟੀ. ਰੋਡ 'ਤੇ ਪਿੰਡ ਹੰਬੋਵਾਲ ਦੇ ਨੇੜੇ ਸਵਿਫ਼ਟ ਕਾਰ ਅਤੇ ਥਾਰ ਗੱਡੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਾਕਟਰ ਚਿਰਾਗ ਗੁਪਤਾ ਨੇ ਦੱਸਿਆ ਕਿ ਤਜਿੰਦਰ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਆਰ.ਸੀ.ਐਫ. ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ ਜਿਸ ਵਿਚ ਤਜਿੰਦਰ ਸਿੰਘ ਜੋ ਕਿ ਸਵਿਫ਼ਟ ਕਾਰ ਵਿਚ ਸਵਾਰ ਸੀ, ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਹਾਇਰ ਸੈਂਟਰ ਲਈ ਰੈਫ਼ਰ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਥਾਰ ਸਵਾਰ ਵਿਅਕਤੀ ਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਟਾਲਾ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਸੁਭਾਨਪੁਰ ਪੁਲਿਸ ਵਲੋਂ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਮੀਂਹ ਤੇ ਠੰਡੀਆਂ ਹਵਾਵਾਂ ਨੇ ਛੇੜੀ ਕੰਬਣੀ, ਪਵਿੱਤਰ ਨਗਰੀ ਦੀਆਂ ਸੜਕਾਂ ਚਿੱਕੜ ਨਾਲ ਭਰੀਆਂ <br/> ਅਗਲੀ ਖ਼ਬਰ ਟੁੱਟੀ ਰੋਡ ਜਾਲੀ 'ਚ ਫਸਿਆ ਗੱਡੀ ਦਾ ਚੱਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।