17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੀ ਜਨਰਲ ਮੀਟਿੰਗ 'ਚ ਨਵੇਂ ਸਾਲ ਦੇ ਪ੍ਰੋਜੈਕਟਾਂ ਬਾਰੇ ਚਰਚਾ

ਅਜੀਤ ਡੈਸਕ 02-01-2026
ਫਗਵਾੜਾ, 1 ਜਨਵਰੀ (ਹਰਜੋਤ ਸਿੰਘ ਚਾਨਾ)- ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਫਗਵਾੜਾ ਦੀ ਜਨਰਲ ਮੀਟਿੰਗ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਸ੍ਰੀ ਵਿਸ਼ਵਕਰਮਾ ਮੰਦਰ ਤੇ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਟਰੱਸਟ ਹਸਪਤਾਲ 'ਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਕਾਸ ਚਰਚਾ ਕੀਤੀ ਗਈ ਤੇ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਸੁਝਾਅ ਲਏ ਗਏ | ਇਸ ਤੋਂ ਇਲਾਵਾ ਨਵੇਂ ਸਾਲ ਦੌਰਾਨ ਕੀਤੇ ਜਾਣ ਵਾਲੇ ਕਈ ਸਮਾਜਿਕ ਤੇ ਜਨ-ਕਲਿਆਣਕਾਰੀ ਪ੍ਰੋਜੈਕਟਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ | ਉਪਰੰਤ ਹਸਪਤਾਲ ਦੇ ਡਾਕਟਰਾਂ ਤੇ ਨਰਸਿੰਗ ਸਟਾਫ਼ ਨਾਲ ਮੀਟਿੰਗ ਕੀਤੀ ਗਈ ਜਿਸ 'ਚ ਹਸਪਤਾਲ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ ਕੀਤਾ ਗਿਆ | ਹਸਪਤਾਲ ਦੇ ਨਰਸਿੰਗ ਸਟਾਫ਼ ਵਲੋਂ ਰੰਗਾਰੰਗ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰਪਾਲ ਧੀਮਾਨ, ਗੁਰਨਾਮ ਸਿੰਘ ਜੁਟਲਾ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ, ਨਰਿੰਦਰ ਸਿੰਘ ਭੱਚੂ, ਰਾਜਿੰਦਰ ਸਿੰਘ ਰੂਪਰਾਏ, ਆਰ.ਪੀ. ਸਿੰਘ, ਤੀਰਥ ਸਿੰਘ ਪਦਮ, ਸੁਖਜੀਤ ਸਿੰਘ ਬਾਂਸਲ, ਬਲਵਿੰਦਰ ਸਿੰਘ ਰਤਨ, ਨਰਿੰਦਰ ਸਿੰਘ ਰਾਣਾ ਤੇ ਵਿਕਰਮ ਰੂਪਰਾਏ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਸੀਨੀਅਰ ਅਕਾਲੀ ਆਗੂ ਜਥੇ. ਹਰਜੀਤ ਸਿੰਘ ਵਾਲੀਆ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਲੰਗਰ <br/> ਅਗਲੀ ਖ਼ਬਰ ਨਵੇਂ ਸਾਲ ਦੀ ਆਮਦ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।