17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅਣਪਛਾਤੇ ਵਿਅਕਤੀਆਂ ਨੇ ਦੁਕਾਨਦਾਰ ਨੂੰ ਕੀਤਾ ਜ਼ਖਮੀ

ਅਜੀਤ ਡੈਸਕ 03-01-2026
ਕਪੂਰਥਲਾ, 2 ਜਨਵਰੀ (ਅਮਨਜੋਤ ਸਿੰਘ ਵਾਲੀਆ)- ਪਿੰਡ ਸੰਗੋਜਲਾ ਅੱਡੇ 'ਤੇ ਇਕ ਦੁਕਾਨਦਾਰ 'ਤੇ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਇਲਾਜ ਲਈ ਦਾਖਲ ਕਰਵਾਇਆ | ਜ਼ੇਰੇ ਇਲਾਜ ਕੁਲਦੀਪ ਪੁੱਤਰ ਚਾਂਦੀ ਰਾਮ ਵਾਸੀ ਸੰਗੋਜਲਾ ਨੇ ਦੱਸਿਆ ਕਿ ਉਹ ਅੱਡੇ ਵਿਚ ਹੀ ਮੀਟ ਦੀ ਦੁਕਾਨ ਕਰਦਾ ਹੈ, ਅੱਜ ਦੇਰ ਸ਼ਾਮ ਜਦੋਂ ਉਹ ਕੰਮ ਕਰ ਰਿਹਾ ਸੀ ਤਾਂ ਇਕ ਦਰਜਨ ਤੋਂ ਵੱਧ ਅਣਪਛਾਤੇ ਵਿਅਕਤੀ ਆਏ 'ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਜਸ਼ਨ ਵਲੋਂ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਚੁਣੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਜਿੱਤ ਦੀ ਖ਼ੁਸ਼ੀ 'ਚ ਕਰਵਾਇਆ ਸ਼ੁਕਰਾਨ... ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।