17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਹਰੇਕ ਪੰਜਾਬੀ ਨੂੰ ਦਿੱਤਾ ਜਾਵੇਗਾ ਲਾਭ : ਸੱਜਣ ਸਿੰਘ ਚੀਮਾ <br/>

ਆਪ ਦੇ ਨਵ-ਨਿਯੁਕਤ ਯੂਥ ਵਿੰਗ ਕੋਆਰਡੀਨੇਟਰ ਮਲਕੀਤ ਸਿੰਘ ਬੂੜੇਵਾਲ ਅਤੇ ਜਸਵਿੰਦਰ ਸਿੰਘ ਤਲਵੰਡੀ ਸੋਸ਼ਲ ਮੀਡੀਆ ਇੰਚਾਰਜ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੇ ਹੋਰ | ਤਸਵੀਰ: ਲਾਡੀ ਸਟੂਡੀਓ <br/> 03-01-2026
ਸੁਲਤਾਨਪੁਰ ਲੋਧੀ, 2 ਜਨਵਰੀ (ਨਰੇਸ਼ ਹੈਪੀ)- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ 8 ਜਨਵਰੀ ਤੋਂ ਹੋਵੇਗੀ ਜਿਸ ਦੇ ਲਈ ਹਰੇਕ ਵਿਅਕਤੀ ਨੂੰ ਇਹ ਕਾਰਡ ਬਣਵਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਦੀ ਕਾਪੀ ਦੇਣੀ ਹੋਵੇਗੀ ਜਦਕਿ 18 ਸਾਲ ਤੋਂ ਘੱਟ ਉਮਰ ਵਾਲੇ ਆਧਾਰ ਕਾਰਡ ਦੇ ਨਾਲ ਆਪਣਾ ਜਨਮ ਸਰਟੀਫਿਕੇਟ ਦੇ ਕੇ ਆਪਣਾ ਕਾਰਡ ਬਣਾ ਸਕਦੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਨੇ ਮਾਰਕੀਟ ਕਮੇਟੀ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਮੁੱਖ ਮੰਤਰੀ ਪੰਜਾਬ ਨੂੰ ਇਸ ਗੱਲ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਪੂਰੇ ਦੇਸ਼ ਵਿਚ ਪੰਜਾਬ ਪਹਿਲਾ ਅਜਿਹਾ ਸੂਬਾ ਹੈ ਜਿਸ ਨੇ ਇਸ ਤਰ੍ਹਾਂ ਦੀ ਯੋਜਨਾ ਦੀ ਸ਼ੁਰੂਆਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਪੰਜਾਬ ਦੇ ਸਮੂਹ ਸਰਕਾਰੀ ਹਸਪਤਾਲਾਂ ਤੋਂ ਇਲਾਵਾ 800 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਮੁਫ਼ਤ ਮਿਲੇਗਾ | ਉਨ੍ਹਾਂ ਇਸ ਯੋਜਨਾ ਵਿਚ ਸੁਲਤਾਨਪੁਰ ਲੋਧੀ ਦੇ ਅਮਨਪ੍ਰੀਤ ਹਸਪਤਾਲ ਨੂੰ ਸ਼ਾਮਿਲ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ | ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਪਿੰਡਾਂ ਤੇ ਸ਼ਹਿਰ ਵਿਚ ਹਰ ਇਕ ਵਿਅਕਤੀ ਦਾ ਇਹ ਕਾਰਡ ਬਣਵਾ ਕੇ ਦੇਣ | ਸੱਜਣ ਸਿੰਘ ਚੀਮਾ ਨੇ ਇਸ ਮੌਕੇ ਪਾਰਟੀ ਦੇ ਨਵ-ਨਿਯੁਕਤ ਯੂਥ ਵਿੰਗ ਕੋਆਰਡੀਨੇਟਰ ਮਲਕੀਤ ਸਿੰਘ ਬੂੜੇਵਾਲ ਅਤੇ ਸੋਸ਼ਲ ਮੀਡੀਆ ਇੰਚਾਰਜ ਜਸਵਿੰਦਰ ਸਿੰਘ ਤਲਵੰਡੀ ਨੂੰ ਵਧਾਈ ਦਿੰਦੇ ਹੋਏ ਸਨਮਾਨਿਤ ਵੀ ਕੀਤਾ | ਨਵ-ਨਿਯੁਕਤ ਅਹੁਦੇਦਾਰ ਮਲਕੀਤ ਸਿੰਘ ਬੂੜੇਵਾਲ ਤੇ ਜਸਵਿੰਦਰ ਸਿੰਘ ਤਲਵੰਡੀ ਨੇ ਮੁੱਖ ਮੰਤਰੀ ਪੰਜਾਬ ਤੇ ਵਿਸ਼ੇਸ਼ ਕਰ ਕੇ 'ਆਪ' ਦੇ ਹਲਕਾ ਇੰਚਾਰਜ 'ਆਪ' ਸੱਜਣ ਸਿੰਘ ਚੀਮਾ ਦਾ ਦਿੱਤੇ ਗਏ ਮਾਨ ਸਨਮਾਨ ਲਈ ਧੰਨਵਾਦ ਕੀਤਾ | ਉਨ੍ਹਾਂ ਇਹ ਵੀ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਘਰ ਘਰ ਤੱਕ ਪਹੁੰਚਾਉਣਗੇ ਤੇ ਹਲਕੇ ਦੇ ਸਮੂਹ ਪਿੰਡਾਂ 'ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਮੁਹੱਈਆ ਕਰਵਾਉਣਗੇ | ਇਸ ਮੌਕੇ ਚੇਅਰਮੈਨ ਮਾਰਕੀਟਿੰਗ ਸੋਸਾਇਟੀ ਗੁਰਚਰਨ ਸਿੰਘ ਬਿੱਟੂ, ਪੀ.ਏ. ਲਵਪ੍ਰੀਤ ਸਿੰਘ, ਸੰਨੀ ਰਤੜਾ, ਜਤਿੰਦਰਜੀਤ ਸਿੰਘ ਜਜੀ ਨੰਬਰਦਾਰ, ਮਨਜੀਤ ਸਿੰਘ ਜੈਨਪੁਰ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਗੁਰਸੇਵਕ ਸਿੰਘ ਠੱਟਾ, ਭਿੰਦਾ ਗਿੱਲ, ਲਵ ਬੂੜੇਵਾਲ, ਗੋਪੀ ਬੂੜੇਵਾਲ, ਹਰਜਿੰਦਰ ਸਿੰਘ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਜਸਪਾਲ ਝੰਡ, ਹਰਮਨ ਬੂੜੇਵਾਲ, ਵੰਸ਼ ਬੂੜੇਵਾਲ, ਗੁਰਸ਼ਾਨ ਸਿੰਘ, ਸੋਨੀ ਜੱਟ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰੇਮਪੁਰਾ 'ਚ ਲੰਗਰ ਸੇਵਾ ਦੌਰਾਨ ਨੌਜਵਾਨਾਂ ਦੀ ਝੜਪ, ਤਿੰਨ ਗੰਭੀਰ ਜ਼ਖਮੀ <br/> ਅਗਲੀ ਖ਼ਬਰ ਨਵੇਂ ਵਰ੍ਹੇ ਦੀ ਆਮਦ ਮੌਕੇ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਹੋਏ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।