26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਏ <br/>

ਅਜੀਤ ਡੈਸਕ 04-01-2026
ਫਗਵਾੜਾ, 3 ਜਨਵਰੀ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)- ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਫਗਵਾੜਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਫਗਵਾੜਾ ਤੋਂ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਲਾਈਟਾਂ ਵਾਲਾ ਚੌਕ, ਸੈਂਟਰਲ ਟਾਊਨ, ਗੁੜ ਮੰਡੀ, ਗਾਂਧੀ ਚੌਕ, ਬਾਂਸਾਂ ਵਾਲਾ ਬਾਜ਼ਾਰ, ਗਊਸ਼ਾਲਾ ਰੋਡ, ਨਾਈਆਂ ਵਾਲਾ ਚੌਕ, ਛੱਤੀ ਖੂਹੀ ਚੌਕ, ਗੁਰਦੁਆਰਾ ਅਕਾਲੀਆ, ਗੋਲ ਚੌਕ, ਖੇੜਾ ਰੋਡ, ਗੁਰੂ ਨਾਨਕ ਪੁਰਾ, ਮਾਡਲ ਟਾਊਨ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਵੱਖ-ਵੱਖ ਸਕੂਲੀ ਬੱਚੇ, ਬੈਂਡ ਪਾਰਟੀਆਂ ਤੇ ਗਤਕਾ ਪਾਰਟੀ ਨੇ ਸ਼ਮੂਲੀਅਤ ਕੀਤੀ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਨਗਰ ਕੀਰਤਨ ਨੂੰ ਸਲਾਮੀ ਵੀ ਦਿੱਤੀ ਗਈ | ਨਗਰ ਕੀਰਤਨ ਵਿਚ ਧਾਰਮਿਕ, ਸਮਾਜਿਕ ਤੇ ਰਾਜਨੀਤੀ ਜਥੇਬੰਦੀਆਂ ਤੋਂ ਇਲਾਵਾ ਸਮੂਹ ਦੁਕਾਨਦਾਰਾਂ ਵਲੋਂ ਥਾਂ-ਥਾਂ 'ਤੇ ਹਾਜ਼ਰ ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਗੁਰੂ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਵਿਚ ਪ੍ਰਬੰਧਕਾਂ ਵਲੋਂ ਪੁੱਜੇ ਹੋਏ ਲੀਡਰਾਂ ਦਾ ਸਨਮਾਨ ਕੀਤਾ ਗਿਆ | ਪੁਲਿਸ ਵੱਲੋਂ ਨਗਰ ਕੀਰਤਨ ਦੇ ਰੂਟ ਸੰਬੰਧੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ | ਇਸ ਮੌਕੇ ਸੰਤ ਗੁਰਚਰਨ ਸਿੰਘ ਪੰਡਵਾ, ਧਾਰਮਿਕ ਆਗੂ ਮੋਹਨ ਸਿੰਘ ਸਾਈਾ, ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ ਵਾਲੇ, ਡਾ. ਰਾਜ ਕੁਮਾਰ ਚੱਬੇਵਾਲ ਮੈਂਬਰ ਪਾਰਲੀਮੈਂਟ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਪ੍ਰੋਫੈਸਰ ਜਸਵੰਤ ਸਿੰਘ ਗੰਡਮ, ਐਡਵੋਕੇਟ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ, ਰਣਜੀਤ ਸਿੰਘ ਖੁਰਾਣਾ ਸਾਬਕਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਹਰਨੂਰ ਸਿੰਘ ਹਰਜੀਮਾਨ 'ਆਪ' ਆਗੂ, ਸਤਵੀਰ ਸਿੰਘ ਵਾਲੀਆ ਪ੍ਰਧਾਨ ਗੁਰਦੁਆਰਾ ਕਮੇਟੀ, ਮੇਅਰ ਰਾਮਪਾਲ ਉੱਪਲ, ਅਨੀਤਾ ਸੋਮ ਪ੍ਰਕਾਸ਼, ਕਮਲ ਧਾਲੀਵਾਲ, ਬਲਜਿੰਦਰ ਸਿੰਘ ਠੇਕੇਦਾਰ, ਅਵਤਾਰ ਸਿੰਘ ਭੁੰਗਰਨੀ, ਜਤਿੰਦਰਪਾਲ ਸਿੰਘ ਪਲਾਹੀ, ਗੁਰਦੀਪ ਸਿੰਘ ਖੇੜਾ, ਮੋਹਨ ਸਿੰਘ ਗਾਂਧੀ, ਜੀਤੀ ਖੇੜਾ, ਅਵਤਾਰ ਸਿੰਘ ਮੰਗੀ, ਅਸ਼ੋਕ ਸੇਠੀ, ਗਜਵੀਰ ਸਿੰਘ ਵਾਲੀਆ, ਹਰਬਿੰਦਰ ਸਿੰਘ ਲਵਲੀ ਵਾਲੀਆ, ਬਲਜੀਤ ਸਿੰਘ ਵਾਲੀਆ, ਸਤਨਾਮ ਸਿੰਘ ਅਰਸ਼ੀ, ਦਲਜੀਤ ਰਾਜੂ ਦਰਵੇਸ਼ ਪਿੰਡ, ਪਰਮਜੀਤ ਸਿੰਘ ਖੁਰਾਣਾ, ਸਰਬਜੀਤ ਕੌਰ, ਪਰਮਜੀਤ ਸਿੰਘ ਚਾਚੋਕੀ, ਪਰਮਿੰਦਰ ਸਿੰਘ ਲਾਡੀ, ਸੰਜੀਵ ਬੁੱਗਾ, ਤਜਿੰਦਰ ਸਿੰਘ ਬਾਵਾ, ਮਲਕੀਤ ਸਿੰਘ ਰਘਬੋਤਰਾ, ਪਿ੍ਤਪਾਲ ਸਿੰਘ ਮੰਗਾ ਕੌਂਸਲਰ, ਕੁਲਵਿੰਦਰ ਸਿੰਘ ਕਿੰਦਾ, ਲਾਲ ਸਿੰਘ ਅਕਾਲਗੜ੍ਹ, ਜਸਵਿੰਦਰ ਸਿੰਘ ਭਗਤਪੁਰਾ, ਵਰਿੰਦਰ ਸਿੰਘ ਕੰਬੋਜ, ਗੁਰਮੀਤ ਸਿੰਘ ਰਾਵਲਪਿੰਡੀ, ਗੁਰਸ਼ਰਨ ਸਿੰਘ ਪੰਡੋਰੀ, ਹਰਦੇਵ ਸਿੰਘ ਨਾਮਧਾਰੀ, ਬਲਵਿੰਦਰ ਸਿੰਘ ਨਾਮਧਾਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਫਗਵਾੜਾ, ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਮਾਣਕਾ ਦੇ ਗੁਰਦੁਆਰਾ ਸਿੰਘ ਸਭਾ ਤੋਂ ਨਗਰ ਕੀਰਤਨ ਸਜਾਇਆ ਗਿਆ | ਪੰਜਾਂ ਪਿਆਰਿਆ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੂਰੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਵਿਚ ਸਕੂਲੀ ਬੱਚੇ, ਬੈਂਡ ਪਾਰਟੀਆਂ ਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ | ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਰਾਜਵੀਰ ਸਿੰਘ ਮਾਣਕ ਯੂ.ਕੇ., ਗੁਰਦੀਪ ਸਿੰਘ ਦੀਪੂ ਮਾਣਕ, ਦਲਵੀਰ ਸਿੰਘ ਪ੍ਰਧਾਨ, ਬੀਬੀ ਹਰਭਜਨ ਕੌਰ ਮਾਣਕ, ਮੋਹਨ ਸਿੰਘ, ਕੁਲਵੰਤ ਸਿੰਘ, ਹਰਵਿੰਦਰ ਸਿੰਘ, ਸਤਪਾਲ ਸਿੰਘ, ਜਸਵੰਤ ਸਿੰਘ, ਅਮਰਜੀਤ ਸਿੰਘ, ਅਮਰਦੀਪ, ਸੋਨੂੰ, ਗਗਨ, ਪਵਨ, ਗੁਰਜੋਤ, ਜਸ਼ਨ, ਸੁਖਨਿੰਦਰ ਸਿੰਘ, ਰੂਪ ਲਾਲ ਸਰਪੰਚ, ਰਣਜਿੰਦਰ ਸਿੰਘ, ਜੋਗਾ ਸਿੰਘ, ਗੁਰਦੀਪਕ ਸਿੰਘ, ਸੁਖਵਿੰਦਰ ਸਿੰਘ ਪੱਪੂ, ਕੁਲਵੰਤ ਸਿੰਘ, ਸੁਨੀਤਾ ਰਾਣੀ, ਪਰਮਜੀਤ ਕੌਰ, ਸੁਖਵਿੰਦਰ ਸਿੰਘ, ਮਨਜੋਤ ਸਿੰਘ, ਗੁਰਦਿਆਲ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
ਨਡਾਲਾ, (ਰਘਬਿੰਦਰ ਸਿੰਘ)- ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨੇੜਲੇ ਪਿੰਡ ਟਾਂਡੀ ਵਿਖੇ ਗੁਰਦੁਆਰਾ ਸਾਹਿਬ ਲਹਿੰਦੀ ਪੱਤੀ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਇਆ ਇਹ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਪਿੰਡ ਹਬੀਬਵਾਲ, ਇਬਰਾਹੀਮਵਾਲ ਤੋਂ ਹੁੰਦਾ ਹੋਇਆ ਮੁੜ ਅਰੰਭਿਕ ਸਥਾਨ 'ਤੇ ਸਮਾਪਤ ਹੋਇਆ | ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਲੱਖਣ ਸਿੰਘ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਕਸ਼ਮੀਰ ਸਿੰਘ, ਪ੍ਰਧਾਨ ਸੁਲੱਖਣ ਸਿੰਘ, ਜਰਨੈਲ ਸਿੰਘ ਸਾਬਕਾ ਸਰਪੰਚ, ਸਰਪੰਚ ਤਰਵੇਲ ਸਿੰਘ, ਮਲਕੀਤ ਸਿੰਘ ਬਲਾਕ ਪ੍ਰਧਾਨ, ਬਲਜਿੰਦਰ ਸਿੰਘ ਆੜਤੀਆ, ਮਨਪ੍ਰੀਤ ਮਨੀ ਯੂਥ ਪ੍ਰਧਾਨ, ਕੈਪਟਨ ਸੁਖਦੀਪ ਸਿੰਘ, ਜਗੀਰ ਸਿੰਘ ਯੂ.ਕੇ., ਨਿੰਦਰਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
ਢਿਲਵਾਂ, (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਵਲੋਂ ਨਗਰ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਪਿੱਛੇ ਪਿੱਛੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਬਦ ਗਾਇਨ ਕਰਦੀਆਂ ਹੋਈਆ ਨਾਲ ਚੱਲ ਰਹੀਆਂ ਸਨ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਨਜ਼ਦੀਕੀ ਪਿੰਡ ਫੱਤੂ ਚੱਕ, ਰੇਲਵੇ ਡੀਪੂ ਤੋਂ ਹੁੰਦਾ ਹੋਇਆ ਜੀ.ਟੀ. ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਰਾਹੀਂ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ, ਰਸਤੇ ਵਿਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਦੀ ਲੰਗਰ ਪਰਸ਼ਾਦਾ, ਫ਼ਲ ਫਰੂਟ, ਚਾਹ ਪਕੌੜਿਆਂ ਆਦਿ ਨਾਲ ਭਰਪੂਰ ਸੇਵਾ ਕੀਤੀ ਗਈ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ, ਕੇਵਲ ਸਿੰਘ ਬੰਬਰਾ, ਜੋਗਿੰਦਰ ਸਿੰਘ, ਭਜਨ ਸਿੰਘ ਢਿੱਲੋਂ, ਸਤਨਾਮ ਸਿੰਘ ਸਾਬਕਾ ਕੌਂਸਲਰ, ਨਿਰਮਲ ਸਿੰਘ, ਸਤਨਾਮ ਸਿੰਘ ਢਿੱਲੋਂ, ਮਨਦੀਪ ਸਿੰਘ ਬੰਬਰਾ, ਚਰਨਜੀਤ ਸਿੰਘ ਚੰਨੀ, ਬਲਬੀਰ ਸਿੰਘ ਬੰਬਰਾ, ਗੁਰਇਕਬਾਲ ਸਿੰਘ, ਮਨਬੀਰ ਸਿੰਘ, ਹਰਮਨ ਬੰਬਰਾ ਆਦਿ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਆਮ ਲੋਕਾਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿਚ ਦੂਰਦਰਸ਼ੀ ਕਦਮ ਹੈ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ- ਲੁਬਾਣਾ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।