26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੁਆਰਾ ਮਾਡਲ ਟਾਊਨ ਦੇ ਬਾਹਰੋਂ ਸਕੂਟਰੀ ਚੋਰੀ <br/>

ਅਜੀਤ ਡੈਸਕ 04-01-2026
ਫਗਵਾੜਾ, 3 ਜਨਵਰੀ (ਹਰਜੋਤ ਸਿੰਘ ਚਾਨਾ)- ਅੱਜ ਫਗਵਾੜਾ ਵਿੱਚ ਨਗਰ ਕੀਰਤਨ ਦੌਰਾਨ ਮਾਡਲ ਟਾਊਨ ਗੁਰਦੁਆਰਾ ਦੇ ਬਾਹਰੋਂ ਇੱਕ ਸਕੂਟਰੀ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਚਾਨਾ ਨੇ ਦੱਸਿਆ ਕਿ ਉਹ ਆਪਣੀ ਸਕੂਟਰੀ ਗੁਰਦੁਆਰਾ ਸਾਹਿਬ ਦੇ ਬਾਹਰ ਖੜੀ ਕਰ ਕੇ ਨਗਰ ਕੀਰਤਨ ਦੇ ਨਾਲ ਗਿਆ ਸੀ ਤੇ ਜਦੋਂ ਸ਼ਾਮ ਸਮੇਂ ਵਾਪਸ ਆ ਕੇ ਦੇਖਿਆ ਤਾਂ ਉਸ ਦੀ ਸਕੂਟਰੀ ਗਾਇਬ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਘਟਨਾ ਸੰਬੰਧੀ ਸਿਟੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ | ਵਰਨਣਯੋਗ ਹੈ ਕਿ ਫਗਵਾੜਾ ਸ਼ਹਿਰ 'ਚ ਸਕੂਟਰੀਆਂ ਚੋਰੀ ਕਰਨ ਵਾਲਾ ਗਰੋਹ ਬੜੀ ਸਰਗਰਮੀ ਨਾਲ ਕੰਮ ਕਰ ਰਿਹਾ ਪਰ ਪੁਲਿਸ ਇਸ ਨੂੰ ਕਾਬੂ ਕਰਨ 'ਚ ਅਸਫਲ ਹੀ ਨਜ਼ਰ ਆ ਰਹੀ ਹੈ |

ਪਿਛਲੀ ਖ਼ਬਰ ਰਾਜਕਮਲ ਸਿੰਘ ਭੁੱਲਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦਾ ਸਨਮਾਨ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ- ਭੌਰ, ਮਨਿਆਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।