26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਖੇਡ ਮੈਦਾਨਾਂ ਦੀ ਉਸਾਰੀ ਦੌਰਾਨ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ- ਅਮਿਤ ਕੁਮਾਰ ਪੰਚਾਲ <br/>

ਅਜੀਤ ਡੈਸਕ 04-01-2026
ਕਪੂਰਥਲਾ, 3 ਜਨਵਰੀ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਬਣਾਏ ਜਾ ਰਹੇ ਖੇਡ ਮੈਦਾਨਾਂ ਦੀ ਉਸਾਰੀ ਮੁਕੰਮਲ ਹੋਣ ਨਾਲ ਪਿੰਡਾਂ 'ਚ ਖੇਡ ਸੱਭਿਆਚਾਰ ਪੈਦਾ ਕਰਨ ਵਿਚ ਵੱਡੀ ਮਦਦ ਮਿਲੇਗੀ | ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜ਼ਿਲ੍ਹਾ ਕਪੂਰਥਲਾ ਦੇ 107 ਪਿੰਡਾਂ ਵਿਚ ਬਣ ਰਹੇ ਖੇਡ ਮੈਦਾਨਾਂ ਦੀ ਉਸਾਰੀ ਦੇ ਕਾਰਜ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਡ ਮੈਦਾਨਾਂ ਦੀ ਉਸਾਰੀ ਦੌਰਾਨ ਕੰਮ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਤੇ ਸਾਰੇ ਕੰਮ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮ ਦਾ ਖ਼ੁਦ ਮੌਕੇ 'ਤੇ ਜਾ ਕੇ ਲਗਾਤਾਰ ਨਿਰੀਖਣ ਕਰਨ ਲਈ ਕਿਹਾ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਡੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ ਬੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਨਵੇਂ ਸਾਲ ਮੌਕੇ ਅਮਰੀਕਾ, ਕੈਨੇਡਾ, ਯੂ.ਕੇ., ਆਸਟ੍ਰੇਲੀਆ ਅਤੇ ਯੂਰਪ ਦਾ ਵਿਜ਼ਟਰ ਅਤੇ ਟੂਰਿਸਟ ਵੀਜ਼ਾ ਪ੍ਰਾਪਤ ਕਰੋ -ਅਕਾ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਦੰਦੂਪੁਰ ਇਕਾਈ ਦੀ ਸਰਬਸੰਮਤੀ ਨਾਲ ਚੋਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।