22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਿਰ 'ਚ ਇੱਟ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਕੇਸ ਦਰਜ

ਅਜੀਤ ਡੈਸਕ 21-01-2026
ਭੁਲੱਥ, 20 ਜਨਵਰੀ (ਮੇਹਰ ਚੰਦ ਸਿੱਧੂ)-ਬੀਤੇ ਦਿਨ ਪਿੰਡ ਖੈਰਾਬਾਦ ਤਲਵੰਡੀ ਦੇ ਵਸਨੀਕ ਗੁਰਮੀਤ ਲਾਲ ਉਰਫ਼ ਗੀਤਾ ਪੁੱਤਰ ਪ੍ਰੀਤਮ ਰਾਮ ਵਾਸੀ ਪਿੰਡ ਖੈਰਾਬਾਦ ਦਾ ਸਿਰ ਵਿਚ ਇੱਟ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ | ਇਸ ਸਬੰਧੀ ਥਾਣਾ ਭੁਲੱਥ ਦੀ ਪੁਲਿਸ ਨੰੂ ਦਿੱਤੀ ਸ਼ਿਕਾਇਤ ਵਿਚ ਮਿ੍ਤਕ ਵਿਅਕਤੀ ਦੀ ਲੜਕੀ ਰੁਥਕ ਨੇ ਦੱਸਿਆ ਕਿ ਕੁੱਝ ਵਿਅਕਤੀਆਂ ਨੇ ਕਥਿਤ ਤੌਰ 'ਤੇ ਸ਼ਰਾਬ ਪੀ ਕੇ ਮੇਰੇ ਪਿਤਾ ਦੀ ਕਰਿਆਨੇ ਦੀ ਦੁਕਾਨ 'ਤੇ ਝਗੜਾ ਕੀਤਾ, ਇਸ ਦੌਰਾਨ ਗੋਰਾ ਪੁੱਤਰ ਸਤਨਾਮ ਸਿੰਘ ਵਾਸੀ ਬੜਾ ਪਿੰਡ ਜਲੰਧਰ ਨੇ ਮੇਰੇ ਪਿਤਾ ਦੇ ਸਿਰ ਵਿਚ ਇੱਟ ਮਾਰੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧੀ ਥਾਣਾ ਭੁਲੱਥ ਦੀ ਪੁਲਿਸ ਨੇ ਉਕਤ ਕਥਿਤ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਾਰਵਾਈ ਆਰੰਭ ਕਰ ਦਿੱਤੀ ਹੈ |
ਪਿਛਲੀ ਖ਼ਬਰ ਭਾਕਿਯੂ ਦੋਆਬਾ ਦੀ ਮੀਟਿੰਗ ਹੋਈ ਅਗਲੀ ਖ਼ਬਰ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਕੀਤੀ ਪੰਜਾਬ ਨੰਬਰਦਾਰਾ ਯੂਨੀਅਨ ਨੇ ਮੰਗਾਂ ਸੰਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।