ਭਾਕਿਯੂ ਦੋਆਬਾ ਦੀ ਮੀਟਿੰਗ ਹੋਈ
ਅਜੀਤ ਡੈਸਕ
21-01-2026
ਫਗਵਾੜਾ, 20 ਜਨਵਰੀ (ਹਰਜੋਤ ਸਿੰਘ ਚਾਨਾ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮੀਟਿੰਗ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਹੋਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਏ ਨੇ ਦੱਸਿਆ ਕਿ ਕਿਸਾਨ ਆਪਣੀਆਂ ਖੇਤੀਬਾੜੀ ਮੰਗਾਂ ਦੀ ਪੂਰਤੀ ਲਈ 5 ਫਰਵਰੀ ਨੂੰ ਦੋਆਬਾ ਖੇਤਰ ਵਿਚ 'ਆਪ' ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਦੇ ਘਿਰਾਓ ਵਿਚ ਸਰਗਰਮੀ ਨਾਲ ਹਿੱਸਾ ਲੈਣਗੇ¢ ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵਾਰ-ਵਾਰ ਮੰਗ ਪੱਤਰਾਂ ਰਾਹੀਂ ਸਰਕਾਰ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ, ਪਰ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ¢ ਇਸ ਕਾਰਨ ਜ਼ਿਲ੍ਹੇ ਭਰ ਦੇ ਕਿਸਾਨ ਇਕੱਠੇ ਹੋ ਕੇ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਵਿਰੋਧ ਪ੍ਰਦਰਸ਼ਨ ਕਰਨਗੇ¢ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ¢