22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਟਾਟਾ 407 ਤੇ ਕਾਰ ਦੀ ਟੱਕਰ 'ਚ ਪਰਿਵਾਰ ਦੇ ਤਿੰਨ ਮੈਂਬਰ ਜ਼ਖ਼ਮੀ <br/>

ਅਜੀਤ ਡੈਸਕ 21-01-2026
ਕਪੂਰਥਲਾ, 20 ਜਨਵਰੀ (ਅਮਨਜੋਤ ਸਿੰਘ ਵਾਲੀਆ)-ਸਰਕੂਲਰ ਰੋਡ 'ਤੇ ਮਾਰੂਤੀ ਸਜੂਕੀ ਸ਼ੋਅ-ਰੂਮ ਦੇ ਸਾਹਮਣੇ ਟਾਟਾ 407 ਤੇ ਕਾਰ ਦੀ ਭਿਆਨਕ ਟੱਕਰ ਵਿਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਜ਼ਖਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਸਰਕੂਲਰ ਰੋਡ 'ਤੇ ਮਾਰੂਤੀ ਸਜੂਕੀ ਸ਼ੋਅ-ਰੂਮ ਦੇ ਸਾਹਮਣੇ ਮਟਰਾਂ ਨਾਲ ਲੱਦੀ ਹੋਈ ਟਾਟਾ 407 ਦੀ ਇਕ ਕਾਰ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਕਾਰ ਸਵਾਰ ਦੇਵ ਸ਼੍ਰੀ ਉਸ ਦੀ ਪਤਨੀ ਸੀਆ ਤੇ ਲੜਕੀ ਨਿਕਿਤਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਮੁੱਢਲੀ ਸਹਾਇਤਾ ਉਪਰੰਤ ਤਿੰਨਾਂ ਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਹੈ | ਇਸ ਹਾਦਸੇ ਵਿਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹਾਦਸੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ |

ਪਿਛਲੀ ਖ਼ਬਰ ਗੌਰਮਿੰਟ ਟੀਚਰ ਯੂਨੀਅਨ ਵਲੋਂ ਰੋਸ ਪ੍ਰਗਟ ਅਗਲੀ ਖ਼ਬਰ ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।