ਸੁਲਤਾਨਪੁਰ ਲੋਧੀ, 20 ਜਨਵਰੀ (ਪ.ਪ. ਰਾਹੀਂ)-ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਪਿਛਲੇ 4 ਸਾਲਾਂ ਤੋਂ ਅਣਗੋਲਿਆਂ ਕੀਤੇ ਜਾਣ ਤੇ ਰੋਸ ਪ੍ਰਗਟ ਕਰਦਿਆਂ ਗੌਰਮਿੰਟ ਟੀਚਰ ਯੂਨੀਅਨ ਨੇ ਜ਼ੋਰਦਾਰ ਰੋਸ ਪ੍ਰਗਟ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਬੋਲਦਿਆਂ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਸਿੰਘ ਬੱਧਨ ਤੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਨੇ ਕਿਹਾ ਕਿ ਅਧਿਆਪਕਾਂ ਸਮੇਤ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੂੰ 'ਆਪ' ਸਰਕਾਰ ਤੋਂ ਵੱਡੀਆਂ ਆਸਾਂ ਸਨ ਕਿ ਉਨ੍ਹਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਹੱਲ ਹੋ ਜਾਣਗੀਆਂ ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਇਕ ਵੀ ਮੰਗ ਨੂੰ ਹੱਲ ਨਹੀਂ ਕੀਤਾ ਗਿਆ | ਵਾਰ ਵਾਰ ਮੀਟਿੰਗਾਂ ਦਾ ਸਮਾਂ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਟਾਲ ਦਿੱਤਾ ਜਾਂਦਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਫ਼ਸਰਸ਼ਾਹੀ ਨੂੰ ਤੁਰੰਤ ਸਹੂਲਤਾਂ ਜਾਰੀ ਕਰ ਦਿੰਦੀ ਹੈ ਜਦਕਿ ਮਿਹਨਤ ਕਰਨ ਵਾਲੇ ਮੁਲਾਜ਼ਮਾਂ ਨੂੰ ਧੋਖੇ ਵਿਚ ਰੱਖ ਰਹੀ ਹੈ | ਇਸ ਮੌਕੇ ਅਸ਼ਵਨੀ ਕੁਮਾਰ, ਸ਼ਿੰਦਰਪਾਲ ਸਿੰਘ, ਤੇਜਿੰਦਰ ਸਿੰਘ, ਅਸ਼ਵਨੀ ਠਾਕੁਰ, ਅਮਨਦੀਪ ਸਿੰਘ, ਪ੍ਰਦੀਪ ਸਿੰਘ ਘੁੰਮਾਣ, ਅਮਨਦੀਪ ਸਿੰਘ ਜੱਬੋਵਾਲ, ਯੋਗੇਸ਼ ਸ਼ੋਰੀ, ਰਾਜੀਵ ਪਠਾਣੀਆਂ, ਯਾਦਵਿੰਦਰ ਸਿੰਘ, ਅਵਤਾਰ ਸਿੰਘ , ਬਲਜੀਤ ਸਿੰਘ ਟਿੱਬਾ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |