ਭੁਲੱਥ, 20 ਜਨਵਰੀ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਪਿੰਡ ਪੰਡੋਰੀ ਰਾਜਪੂਤਾਂ ਦੇ ਵਸਨੀਕ ਉੱਘੇ ਕਾਂਗਰਸੀ ਆਗੂ ਨੰਬਰਦਾਰ ਕੁਲਦੀਪ ਸਿੰਘ ਸਾਬਕਾ ਸਰਪੰਚ ਦਾ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ, ਉਨ੍ਹਾਂ ਦੀ ਬੇਵਕਤੀ ਮੌਤ 'ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |