ਫਗਵਾੜਾ, 20 ਜਨਵਰੀ (ਚਾਨਾ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਐਵਾਰਡ ਫ਼ਾਰ ਯੰਗ ਪੀਪਲਜ਼ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਜ਼ੋਰਾਵਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਵਿਦਿਆਰਥੀ ਅੰਸ਼ ਛਾਬੜਾ, ਮੌਲੀ ਗੁਪਤਾ, ਬਲੌਸਮ, ਤੂਰ, ਦਿਵਨੂਰ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਐਵਾਰਡ ਹਾਸਲ ਕੀਤਾ ਹੈ ਤੇ ਉਨ੍ਹਾਂ ਦਾ ਇਸ ਪ੍ਰਾਪਤੀ ਲਈ ਸਕੂਲ 'ਚ ਸਨਮਾਨ ਕੀਤਾ ਗਿਆ | ਸਕੂਲ ਚੇਅਰਪਰਸਨ ਜਸਬੀਰ ਬਾਸੀ ਨੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |