22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਤਿੰਨ ਰੋਜ਼ਾ ਬਰਸੀ ਸਮਾਗਮ 26 ਤੋਂ ਖੈੜਾ ਬੇਟ ਵਿਖੇ- ਮਹੰਤ ਮਹਾਤਮਾ ਮੁਨੀ <br/>

ਅਜੀਤ ਡੈਸਕ 21-01-2026
ਭੰਡਾਲ ਬੇਟ, 20 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਸੰਤ ਬਾਬਾ ਹਰਨਾਮ ਦਾਸ ਜੀ, ਸੰਤ ਰਾਮ ਆਸਰੇ ਜੀ, ਸੰਤ ਸ਼ਾਂਤੀ ਦਾਸ ਜੀ, ਸੰਤ ਪ੍ਰਕਾਸ਼ ਮੁਨੀ ਦੀ ਬਰਸੀ ਦੇ ਸਬੰਧ ਵਿਚ ਸਮੂਹ ਐਨ.ਆਰ.ਆਈ. ਵੀਰਾਂ ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਸੇਵਾਦਾਰ ਮਹੰਤ ਮਹਾਤਮਾਂ ਮੁਨੀ ਜੀ ਖੈੜਾ ਬੇਟ ਵਾਲਿਆਂ ਦੀ ਯੋਗ ਅਗਵਾਈ ਹੇਠ ਸਾਲਾਨਾ 3 ਰੋਜ਼ਾ ਬਰਸੀ ਸਮਾਗਮ 26 ਜਨਵਰੀ ਤੋਂ 28 ਜਨਵਰੀ ਤੱਕ ਡੇਰਾ ਬਾਬਾ ਚਰਨ ਦਾਸ ਜੀ ਖੈੜਾ ਬੇਟ ਵਿਖੇ ਬੜੇ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੱਦੀ ਨਸ਼ੀਨ ਮਹੰਤ ਮਹਾਤਮਾਂ ਮੁਨੀ ਖੈੜਾ ਬੇਟ ਵਾਲਿਆਂ ਨੇ ਦੱਸਿਆ ਕੇ ਇਹਨਾਂ ਸਮਾਗਮਾਂ ਨੂੰ ਸਮਰਪਿਤ ਸ਼੍ਰੀ ਆਖੰਡ ਪਾਠ ਸਾਹਿਬ 26 ਜਨਵਰੀ ਦਿਨ ਸੋਮਵਾਰ ਨੂੰ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 28 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਉਪਰੰਤ ਮਹਾਨ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪ੍ਰਸਿੱਧ ਕਥਾਵਾਚਕ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ, ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਲਖਵਿੰਦਰ ਸਿੰਘ ਸੋਹਲ, ਭਾਈ ਮਨਜਿੰਦਰ ਸਿੰਘ ਹਰਰਾਏਪੁਰ ਵਾਲੇ, ਕਥਾਵਾਚਕ ਗਿਆਨੀ ਜੰਗ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਆਦਿ ਪਹੁੰਚ ਕੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ | ਇਸ ਮੌਕੇ ਸੰਤਾਂ ਮਹਾਂਪੁਰਖਾਂ ਦੀ ਯਾਦ ਵਿਚ ਲਾਇਨ ਆਈ ਹਸਪਤਾਲ ਚੈਰੀਟੇਬਲ ਸੁਸਾਇਟੀ ਵਲੋਂ 26 ਜਨਵਰੀ ਦਿਨ ਸੋਮਵਾਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾਵੇਗਾ | ਜਿਸ ਵਿਚ ਲੋੜਵੰਦ ਮਰੀਜ਼ਾਂ ਦੇ ਲੈਨਜ਼ ਪਾਏ ਜਾਣਗੇ | ਇਨ੍ਹਾਂ ਸਾਲਾਨਾ ਬਰਸੀ ਸਮਾਗਮਾਂ ਦੌਰਾਨ ਇਲਾਕੇ ਦੇ ਸੰਤ ਮਹਾਂਪੁਰਸ਼, ਨਿਹੰਗ ਜਥੇਬੰਦੀਆਂ ਤੇ ਹੋਰ ਧਾਰਮਿਕ, ਰਾਜਨੀਤਿਕ ਆਗੂ ਪਹੁੰਚ ਕੇ ਹਾਜ਼ਰ ਸੰਗਤਾਂ ਨਾਮ ਬਾਣੀ ਨਾਲ ਜੋੜਨਗੇ |

ਪਿਛਲੀ ਖ਼ਬਰ ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਕਰਾਟੇਕਾ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।