22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜਰਨਲਿਸਟ ਐਸੋਸੀਏਸ਼ਨ ਵਲੋਂ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਦਾ ਸਨਮਾਨ <br/>

ਅਜੀਤ ਡੈਸਕ 21-01-2026
ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ)-ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵੱਲੋਂ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਗੁਰੂ ਨਾਨਕ ਦੇਵ ਪ੍ਰੈੱਸ ਭਵਨ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸੁੰਦਰ ਕਾਂਡ ਦੇ ਪਾਠ ਕਰਵਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਤੇ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਸ ਮੌਕੇ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰਪਾਲ ਸਿੰਘ ਸੋਢੀ, ਸਰਪ੍ਰਸਤ ਸਤਪਾਲ ਕਾਲਾ, ਅਸ਼ਵਨੀ ਜੋਸ਼ੀ, ਲਖਵਿੰਦਰ ਸਿੰਘ ਲੱਖੀ, ਦੀਪਕ ਧੀਰ, ਦੀਪਕ ਸ਼ਰਮਾ, ਜਤਿੰਦਰ ਸੇਠੀ, ਦਿਲਬਾਗ ਸਿੰਘ ਝੰਡ, ਕੁਲਬੀਰ ਸਿੰਘ ਵਲਣੀ, ਬਲਵਿੰਦਰ ਲਾਡੀ, ਨਰੇਸ਼ ਹੈਪੀ ਆਦਿ ਵੱਲੋਂ ਸਹਿਯੋਗ ਦੇਣ ਲਈ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਵੱਲੋਂ ਸਮੇਂ ਸਮੇਂ ਤੇ ਪ੍ਰੈੱਸ ਕਲੱਬ ਨੂੰ ਭਰਪੂਰ ਸਹਿਯੋਗ ਦਿੱਤਾ ਗਿਆ ਹੈ | ਇਸ ਮੌਕੇ ਸਮੁੱਚੇ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕਰਦਿਆਂ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਨੇ ਕਿਹਾ ਕਿ ਨਵੇਂ ਸਾਲ ਦੀ ਆਮਦ ਮੌਕੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਦਾ ਉਪਰਾਲਾ ਸ਼ਲਾਘਾਯੋਗ ਹੈ | ਇਸ ਮੌਕੇ ਸ਼ਿਵ ਮੰਦਿਰ ਚੌੜਾ ਖੂਹ ਦੇ ਪ੍ਰਧਾਨ ਰਕੇਸ਼ ਕੁਮਾਰ ਨੀਟੂ, ਠੇਕੇਦਾਰ ਵਿੱਕੀ, ਭਾਜਪਾ ਆਗੂ ਪਵਨ ਸੇਠੀ, ਜਗਮੋਹਨ ਸਿੰਘ, ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਮਾਸਟਰ ਮਨਜੀਤ ਸਿੰਘ, ਠੇਕੇਦਾਰ ਗੁਰਨਾਮ ਸਿੰਘ,ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਸਰਕਾਰ ਸੂਬੇ ਵਿਚ ਨਸ਼ਾ ਤਸਕਰੀ, ਫਿਰੌਤੀਆਂ, ਲੁੱਟ-ਖੋਹ ਰੋਕਣ ਵਿਚ ਨਾਕਾਮ-ਨਾਨਕਪੁਰ <br/> ਅਗਲੀ ਖ਼ਬਰ 22ਵਾਂ ਗੋਲਡ ਕਬੱਡੀ ਕੱਪ ਸੁਲਤਾਨਪੁਰ ਲੋਧੀ ਵਿਖੇ 25 ਨੂੰ - ਪ੍ਰਬੰਧਕ ਕਮੇਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।