22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

'ਆਪ' ਸਰਕਾਰ ਸੂਬੇ ਵਿਚ ਨਸ਼ਾ ਤਸਕਰੀ, ਫਿਰੌਤੀਆਂ, ਲੁੱਟ-ਖੋਹ ਰੋਕਣ ਵਿਚ ਨਾਕਾਮ-ਨਾਨਕਪੁਰ <br/>

ਅਜੀਤ ਡੈਸਕ 21-01-2026
ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ)-ਸੂਬੇ ਅੰਦਰ ਆਏ ਦਿਨ ਲੁੱਟ ਖੋਹ,ਫਿਰੋਤੀਆਂ ਅਤੇ ਕਤਲਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ 'ਆਪ' ਸਰਕਾਰ ਇਸ ਨੂੰ ਕੰਟਰੋਲ ਕਰਨ ਵਿਚ ਨਾਕਾਮ ਰਹੀ ਹੈ | ਲੋਕਾਂ ਵਿਚ ਡਰ ਦਾ ਮਾਹੌਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਅੱਜ ਤੱਕ ਵੀ ਕਾਗ਼ਜ਼ਾਂ ਤੱਕ ਹੀ ਸੀਮਤ ਹਨ | ਉਨ੍ਹਾਂ ਕਿਹਾ ਕਿ ਨਾ ਤਾਂ ਨੌਜਵਾਨਾਂ ਨੂੰ ਰੋਜ਼ਗਾਰ ਮਿਲਿਆ, ਨਾ ਹੀ ਕਿਸਾਨਾਂ ਤੇ ਆਮ ਵਰਗ ਨੂੰ ਕੋਈ ਵੱਡੀ ਰਾਹਤ ਮਿਲੀ ਹੈ | ਪੰਜਾਬ ਦੀ ਕਾਨੂੰਨ-ਵਿਵਸਥਾ, ਨਸ਼ਿਆਂ ਦਾ ਮਸਲਾ ਅਤੇ ਮਹਿੰਗਾਈ ਵਰਗੇ ਮੁੱਦੇ ਮੌਜੂਦਾ ਸਰਕਾਰ ਦੀ ਨਾਕਾਮੀ ਨੂੰ ਸਾਫ਼ ਦਰਸਾਉਂਦੇ ਹਨ | ਉਨ੍ਹਾਂ ਨੇ ਕਿਹਾ ਕਿ 2027 ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਅੰਦਰ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ ਕਿ ਸੂਬੇ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਲਿਆਉਣੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਸਿਹਤ ਤੇ ਸਿੱਖਿਆ ਖੇਤਰ ਵਿਚ ਵੱਡੇ ਤੇ ਠੋਸ ਸੁਧਾਰ ਲਿਆਂਦੇ ਜਾਣਗੇ | ਇਸ ਦੇ ਨਾਲ ਹੀ ਸੂਬੇ ਵਿਚ ਫੈਲੇ ਗੈਂਗਸਟਰ ਰਾਜ ਨੂੰ ਪੂਰੀ ਤਰ੍ਹਾਂ ਖ਼ਤਮ ਕਰਕੇ ਪੰਜਾਬ ਵਿਚ ਕਾਨੂੰਨ-ਵਿਵਸਥਾ ਨੂੰ ਮੁੜ ਮਜ਼ਬੂਤ ਕੀਤਾ ਜਾਵੇਗਾ | ਨਾਨਕਪੁਰ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਮੁੜ ਇੱਕ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਥੱਲੇ ਇਕੱਠੇ ਹੋਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਇਸ ਮੌਕੇ ਉਨ੍ਹਾਂ ਨਾਲ ਐਨ.ਆਰ.ਆਈ. ਸੁਖਵਿੰਦਰ ਸਿੰਘ ਧੰਜੂ ਮੇਵਾ ਸਿੰਘ ਵਾਲਾ ਸੀਨੀਅਰ ਅਕਾਲੀ ਆਗੂ, ਜਥੇ ਦਰਬਾਰਾ ਸਿੰਘ ਵਿਰਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਜਥੇ. ਸਤਨਾਮ ਸਿੰਘ ਰਾਮੇ ਸੀਨੀਅਰ ਅਕਾਲੀ ਆਗੂ, ਬਲਜੀਤ ਸਿੰਘ ਬੱਲੀ ਤਲਵੰਡੀ ਚੌਧਰੀਆਂ, ਰਣਦੀਪ ਸਿੰਘ ਸੈਦਪੁਰ ਤੇ ਮਲਕੀਤ ਸਿੰਘ ਚੰਦੀ ਰਣਧੀਰਪੁਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਦਿਆਰਥੀਆ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਟ੍ਰੈਫ਼ਿਕ ਪੁਲਿਸ ਨੇ ਕੱਢੀ ਜਾਗਰੂਕਤਾ ਰੈਲੀ <br/> ਅਗਲੀ ਖ਼ਬਰ ਜਰਨਲਿਸਟ ਐਸੋਸੀਏਸ਼ਨ ਵਲੋਂ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।