22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਪ੍ਰੀਖਿਆ ਨੂੰ ਮੁੱਖ ਰੱਖਦਿਆਂ ਰਾਤ 10 ਵਜੇ ਤੋਂ ਬਾਅਦ ਡੀ.ਜੇ. 'ਤੇ ਪਾਬੰਦੀ ਲਾਈ ਜਾਵੇ- ਐਡਵੋਕੇਟ ਆਨੰਦ

ਅਜੀਤ ਡੈਸਕ 21-01-2026
ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਅਰਬਨ ਅਸਟੇਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਅਨੁਜ ਆਨੰਦ ਨੇ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਤੇ ਐੱਸ. ਡੀ. ਐੱਮ. ਕਪੂਰਥਲਾ ਤੋਂ ਮੰਗ ਕੀਤੀ ਕਿ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਵਿਚ ਰਾਤ 10 ਵਜੇ ਤੋਂ ਬਾਅਦ ਡੀ.ਜੇ. ਜਾਂ ਹੋਰ ਤੇਜ਼ ਆਵਾਜ਼ ਵਿਚ ਗੀਤ ਚਲਾਉਣ 'ਤੇ ਪਾਬੰਦੀ ਲਗਾਈ ਜਾਵੇ ਤਾਂ ਜੋ ਵਿਦਿਆਰਥੀ ਆਪਣੀ ਪ੍ਰੀਖਿਆ ਦੀ ਤਿਆਰੀ ਸ਼ਾਂਤਮਈ ਮਾਹੌਲ ਵਿਚ ਕਰ ਸਕਣ | ਉਨ੍ਹਾਂ ਕਿਹਾ ਕਿ ਇਸ ਸਮੇਂ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ ਤੇ ਲੋਕਾਂ ਵਲੋਂ ਸਮਾਜਿਕ ਤੇ ਪਰਿਵਾਰਕ ਸਮਾਗਮਾਂ ਵਿਚ ਉੱਚੀ ਆਵਾਜ਼ ਵਿਚ ਡੀ.ਜੇ. ਲਾਇਆ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਡੀ.ਜੇ. ਤੇ ਉੱਚੀ ਆਵਾਜ਼ ਵਿਚ ਗੀਤ ਲਾਉਣ 'ਤੇ ਪਾਬੰਦੀ ਪੇਂਡੂ ਹੀ ਨਹੀਂ ਸ਼ਹਿਰੀ ਖੇਤਰ ਵਿਚ ਵੀ ਲਾਈ ਜਾਵੇ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਥਾਪਰ ਵਲੋਂ ਬਾਬਾ ਦੀਪਕ ਸ਼ਾਹ ਦਾ ਸਨਮਾਨ <br/> ਅਗਲੀ ਖ਼ਬਰ ਵਿਦਿਆਰਥੀਆ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਟ੍ਰੈਫ਼ਿਕ ਪੁਲਿਸ ਨੇ ਕੱਢੀ ਜਾਗਰੂਕਤਾ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।