22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਥਾਪਰ ਵਲੋਂ ਬਾਬਾ ਦੀਪਕ ਸ਼ਾਹ ਦਾ ਸਨਮਾਨ <br/>

ਅਜੀਤ ਡੈਸਕ 21-01-2026
ਭੁਲੱਥ, 20 ਜਨਵਰੀ (ਮਨਜੀਤ ਸਿੰਘ ਰਤਨ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਸੂਬਾ ਪ੍ਰਧਾਨ ਬਾਬਾ ਦੀਪਕ ਸ਼ਾਹ, ਭੁਲੱਥ ਨੂੰ ਪੰਜਾਬ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕਰਨ ਤੇ ਭੁਲੱਥ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੇਖੀ ਗਈ | ਇਸ ਮੌਕੇ ਜਿੱਥੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਬਾਬਾ ਦੀਪਕ ਸ਼ਾਹ ਨੂੰ ਮੁਬਾਰਕਬਾਦ ਦਿੰਦੇ ਸਨਮਾਨ ਕੀਤੇ ਗਏ ਉੱਥੇ ਅੱਜ ਵਿਸ਼ੇਸ਼ ਤੋਰ ਉੱਘੇ ਸਮਾਜ ਸੇਵੀ ਤੇ 'ਆਪ' ਆਗੂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਥਾਪਰ ਵਲੋਂ ਫੁੱਲਾਂ ਦੇ ਗੁਲਦਸਤਾ ਭੇਟ ਕਰਦੇ ਬਾਬਾ ਦੀਪਕ ਸ਼ਾਹ ਨੂੰ ਚੇਅਰਮੈਨ ਬਣਨ 'ਤੇ ਮੁਬਾਰਕਬਾਦ ਦਿੰਦੇ ਸਨਮਾਨਿਤ ਕੀਤਾ ਗਿਆ | ਗੁਰਮੀਤ ਥਾਪਰ ਨੇ ਕਿਹਾ ਕਿ ਇਹ ਪੂਰੇ ਇਲਾਕੇ ਲਈ ਮਾਣ ਦੀ ਗੱਲ ਹੈ ਕਿ ਭੁਲੱਥ ਦੇ ਰਹਿਣ ਵਾਲੇ ਬਾਬਾ ਦੀਪਕ ਸ਼ਾਹ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਬਾਬਾ ਦੀਪਕ ਸ਼ਾਹ ਧਾਰਮਿਕ ਖੇਤਰ ਦੇ ਨਾਲ ਸਮਾਜਿਕ ਖੇਤਰ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਕਿਹਾ ਕਿ ਬਾਬਾ ਦੀਪਕ ਸ਼ਾਹ ਵੱਲੋਂ ਲੋੜਵੰਦਾਂ ਦੀ ਮਦਦ, ਖੇਡ ਟੂਰਨਾਮੈਂਟ ਤੇ ਖ਼ਾਸ ਕਰਕੇ ਲੋੜਵੰਦ ਲੜਕੀਆਂ ਦੇ ਵਿਆਹ ਦੇ ਉਪਰਾਲੇ ਕਰਦੇ ਆ ਰਹੇ ਹਨ, ਜੋ ਸ਼ਲਾਘਾਯੋਗ ਹਨ | ਥਾਪਰ ਨੇ ਕਿਹਾ ਇਨ੍ਹਾਂ ਕਾਰਜਾਂ ਅਤੇ ਬਾਬਾ ਦੀਪਕ ਸ਼ਾਹ ਦੀ ਸਾਫ਼ ਸ਼ਵੀ ਅਤੇ ਉੱਚੀ ਹਸਤੀ ਨੂੰ ਦੇਖਦੇ ਹੋਏ ਪਾਰਟੀ ਵੱਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਕਾਬਲੇ-ਤਾਰੀਫ਼ ਹੈ | ਇਸ ਮੌਕੇ ਬਾਬਾ ਦੀਪਕ ਸ਼ਾਹ ਨੇ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਥਾਪਰ ਦਾ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰੇ ਵਰਗਾਂ ਨੂੰ ਨਾਲ ਲੈ ਕੇ ਸਮਾਜ ਭਲਾਈ ਦੇ ਕੰਮ ਜਾਰੀ ਰੱਖਣਗੇ | ਇਸ ਮੌਕੇ ਕਿਸਾਨ ਆਗੂ ਮੁਖ਼ਤਿਆਰ ਸਿੰਘ ਸੋਨੀ, ਗੁਰਸੇਵਕ ਸਿੰਘ ਰੰਧਾਵਾ, ਲਵ ਸਿੱਧੂ, ਗੁਲਸ਼ਨ ਵਧਾਵਨ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਪ੍ਰੀਖਿਆ ਨੂੰ ਮੁੱਖ ਰੱਖਦਿਆਂ ਰਾਤ 10 ਵਜੇ ਤੋਂ ਬਾਅਦ ਡੀ.ਜੇ. 'ਤੇ ਪਾਬੰਦੀ ਲਾਈ ਜਾਵੇ- ਐਡਵੋਕੇਟ ਆਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।