ਫਗਵਾੜਾ, 20 ਜਨਵਰੀ (ਚਾਨਾ)-ਇੱਥੇ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਰੇਲਵੇ ਚੌਂਕੀ ਦੇ ਥਾਣੇਦਾਰ ਤਫੈੱਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਸਟੇਸ਼ਨ ਮਾਸਟਰ ਵਲੋਂ ਸੂਚਨਾ ਮਿਲੀ ਸੀ ਕਿ ਰੇਲਵੇ ਲਾਈਨਾਂ 'ਤੇ ਇੱਕ ਵਿਅਕਤੀ ਦੀ ਲਾਸ਼ ਪਈ ਹੈ ਤੇ ਜਦੋਂ ਉਨ੍ਹਾਂ ਪੁੱਜ ਕੇ ਦੇਖਿਆ ਤਾਂ ਇੱਕ ਵਿਅਕਤੀ ਜਿਸ ਦੀ ਕਿਸੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿਖੇ ਸ਼ਨਾਖ਼ਤ ਲਈ ਰਖਵਾ ਦਿੱਤਾ ਹੈ |