22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਏਕਤਾ ਪਾਰਟੀ ਨੇ ਕੱਢਿਆ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਰੋਸ ਮਾਰਚ <br/>

ਏਕਤਾ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਦੀ ਅਗਵਾਈ ਵਿਚ ਪਾਰਟੀ ਦੇ ਆਗੂ ਤੇ ਵਰਕਰ ਨਸ਼ਿਆਂ ਵਿਰੁੱਧ ਕੱਢੇ ਗਏ ਮਾਰਚ ਮੌਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰ. ਤਿਲਕਰਾਜ <br/> 21-01-2026
ਕਪੂਰਥਲਾ, 20 ਜਨਵਰੀ (ਵਿ.ਪ੍ਰ.)-ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਮੰਗ ਨੂੰ ਲੈ ਕੇ ਏਕਤਾ ਪਾਰਟੀ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ | ਰੋਹ ਵਿਚ ਆਏ ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਨੇ ਰੋਸ ਮਾਰਚ ਦੀ ਰਵਾਨਗੀ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 4 ਸਾਲਾਂ ਵਿਚ ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਵਿਚ ਤੇਜੀ ਆਈ ਹੈ ਤੇ ਆਏ ਦਿਨ ਨੌਜਵਾਨ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤ ਦੇ ਮੂੰਹ ਵਿਚ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਨਸ਼ਾ ਤਸਕਰੀ ਵਿਚ ਦਿਨ ਬੇ ਦਿਨ ਵਾਧਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਸਰਕਾਰ ਤੋਂ ਇਸ ਸਬੰਧੀ ਸਵਾਲ ਪੁੱਛਣਗੇ | ਰੋਸ ਮਾਰਚ ਤੋਂ ਬਾਅਦ ਪੰਜਾਬ ਸਰਕਾਰ ਦੇ ਨਾਂਅ ਗੁਰਮੀਤ ਲਾਲ ਬਿੱਟੂ ਤੇ ਪਾਰਟੀ ਦੇ ਸੂਬਾਈ ਪ੍ਰਧਾਨ ਪਰਮਜੀਤ ਸਿੰਘ ਨੇ ਥਾਣਾ ਸਿਟੀ ਦੇ ਐੱਸ.ਐੱਚ.ਓ. ਇੰਸਪੈਕਟਰ ਅਮਨਦੀਪ ਨਾਹਰ ਨੂੰ ਮੰਗ ਪੱਤਰ ਦਿੱਤਾ, ਜਿਸ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਵਾਅਦੇ ਮੁਤਾਬਿਕ ਪੰਜਾਬ ਵਿਚ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇ | ਇਸ ਮੌਕੇ ਸੁਰਜੀਤ ਮਾਨ, ਅਰੁਣ ਸਭਰਵਾਲ, ਬਬਲੂ, ਲੱਕੀ ਮੰਗਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਫਲਾਬ... ਅਗਲੀ ਖ਼ਬਰ ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।