22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਫਲਾਬਾਦ 'ਚ ਗੁਰਮਤਿ ਸਮਾਗਮ

ਅਜੀਤ ਡੈਸਕ 21-01-2026
ਕਪੂਰਥਲਾ/ਫੱਤੂਢੀਂਗਾ, 20 ਜਨਵਰੀ (ਅਮਰਜੀਤ ਕੋਮਲ, ਬਲਜੀਤ ਸਿੰਘ)-ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ, ਸਿੰਘਣੀਆਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ, ਮੀਰੀ ਪੀਰੀ ਚੈਰੀਟੇਬਲ ਟਰੱਸਟ, ਪ੍ਰਵਾਸੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਚ 12ਵਾਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ 11 ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਇਸ ਮੌਕੇ ਉੱਘੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘ ਸਿੰਘਣੀਆਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮਿ੍ਤਪਾਨ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ | ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ, ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਅਰਦਾਸੀਏ ਭਾਈ ਕੁਲਵਿੰਦਰ ਸਿੰਘ, ਗਿਆਨੀ ਸੁਖਪ੍ਰੀਤ ਸਿੰਘ ਪਲਾਸੋਰ, ਗੁਰਦੁਆਰਾ ਸੈਫਲਾਬਾਦ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਸਮਾਗਮ ਵਿਚ ਉੱਘੇ ਵਾਤਾਵਰਣ ਪ੍ਰੇਮੀ ਤੇ ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ, ਜਥੇ. ਅਵਤਾਰ ਸਿੰਘ, ਸੁਰਸਿੰਘ ਦੇ ਸੇਵਾਦਾਰ ਬਾਬਾ ਸ਼ਮਸ਼ੇਰ ਸਿੰਘ ਜਾਤੀਕੇ ਵਾਲੇ, ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਬਾਬਾ ਮਹਾਤਮਾ ਮੁਨੀ ਖੈੜਾ ਬੇਟ ਵਾਲੇ, ਬਾਬਾ ਹਰਜੀਤ ਸਿੰਘ ਦਮਦਮਾ ਸਾਹਿਬ ਵਾਲੇ, ਬਾਬਾ ਜੈ ਸਿੰਘ ਮਹਿਮਦਵਾਲ ਵਾਲੇ, ਬਾਬਾ ਭਗਵਾਨ ਸਿੰਘ ਮੋਠਾਂਵਾਲ ਵਾਲੇ, ਬਾਬਾ ਸੁੱਖਾ ਸਿੰਘ, ਬਾਬਾ ਹੀਰਾ ਸਿੰਘ ਟਾਹਲੀ ਸਾਹਿਬ, ਬਾਬਾ ਬਲਬੀਰ ਸਿੰਘ ਰਾਜਸਥਾਨੀ, ਬਾਬਾ ਗੁਰਮੇਜ ਸਿੰਘ ਸੈਦਰਾਣਾ, ਭਾਈ ਦਲਜੀਤ ਸਿੰਘ ਪ੍ਰਧਾਨ ਸੁਪਰੀਮ ਸੁਸਾਇਟੀ ਨਿਊਜ਼ੀਲੈਂਡ ਤੋਂ ਇਲਾਵਾ ਹੋਰ ਪ੍ਰਵਾਸੀ ਭਾਰਤੀਆਂ, ਦੁਆਬਾ, ਮਾਝਾ, ਮਾਲਵਾ ਤੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ | ਗੁਰਮਤਿ ਸਮਾਗਮ ਦੌਰਾਨ ਬਾਬਾ ਲੀਡਰ ਸਿੰਘ ਵਲੋਂ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਸ਼ਮਸ਼ੇਰ ਸਿੰਘ ਜਾਤੀਕੇ ਤੇ ਸੰਤ ਮਹਾਤਮਾ ਮੁਨੀ ਖੈੜਾ ਬੇਟ ਵਾਲਿਆਂ ਨੇ ਸਮਾਗਮ ਵਿਚ ਸ਼ਾਮਲ ਹੋਏ ਸੰਤ ਮਹਾਂਪੁਰਸ਼ਾਂ ਨੇ ਗਿਆਨੀ ਪਿੰਦਰਪਾਲ ਸਿੰਘ, ਰਾਗੀ ਜਥਿਆਂ ਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਮਾਗਮ ਦੀ ਸਮਾਪਤੀ 'ਤੇ ਬਾਬਾ ਲੀਡਰ ਸਿੰਘ ਨੇ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ਼ ਗਿਆਨੀ ਗੁਰਦੀਪ ਸਿੰਘ ਕਾਹਨਪੁਰੀ ਨੇ ਨਿਭਾਏ |
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ <br/> ਅਗਲੀ ਖ਼ਬਰ ਏਕਤਾ ਪਾਰਟੀ ਨੇ ਕੱਢਿਆ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਰੋਸ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।