22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਨੰਬਰਦਾਰ ਯੂਨੀਅਨ ਵਲੋਂ ਮੀਟਿੰਗ <br/>

ਨਿਰਮਲ ਕੁਟੀਆ ਵਿਖੇ ਮੀਟਿੰਗ ਕਰਨ ਸਮੇਂ ਪ੍ਰਧਾਨ ਸਤਵਿੰਦਰ ਸਿੰਘ ਸੱਤਾ ਸਾਬੂਵਾਲ, ਜਨਰਲ ਸਕੱਤਰ ਲਹਿੰਬਰ ਸਿੰਘ ਸਰਾਏ ਜੱਟਾਂ ਤੇ ਹੋਰ ਨੰਬਰਦਾਰ | ~ ਤਸਵੀਰ. ਲਾਡੀ ਸਟੂਡੀਓ <br/> 21-01-2026
ਸੁਲਤਾਨਪੁਰ ਲੋਧੀ, 20 ਜਨਵਰੀ (ਥਿੰਦ)-ਬਲਾਕ ਸੁਲਤਾਨਪੁਰ ਦੀ ਨੰਬਰਦਾਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਅੱਜ ਪਵਿੱਤਰ ਵੇਈਾ ਕੰਢੇ ਨਿਰਮਲ ਕੁਟੀਆ ਵਿਖੇ ਪ੍ਰਧਾਨ ਸਤਵਿੰਦਰ ਸਿੰਘ ਸੱਤਾ ਸਾਬੂਵਾਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਨੰਬਰਦਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਉਂਦੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਤੇ ਨੰਬਰਦਾਰਾਂ ਦਾ ਬਣਦਾ ਮਾਣ ਭੱਤਾ ਨਾਲੋਂ ਨਾਲ ਖਾਤਿਆਂ ਵਿਚ ਪਾਉਣ ਦੀ ਮੰਗ ਕੀਤੀ ਗਈ | ਇਸ ਤੋਂ ਇਲਾਵਾ ਪਾਸ ਕੀਤੇ ਗਏ ਮਤੇ ਵਿਚ ਬਿਜਲੀ ਦੇ ਪ੍ਰੀਪੇਡ ਮੀਟਰ ਧੱਕੇ ਨਾਲ ਲਗਾਉਣ ਦਾ ਵਿਰੋਧ ਕੀਤਾ ਗਿਆ ਤੇ ਸਰਕਾਰ ਤੋਂ ਮੰਗ ਕੀਤੀ ਕਿ ਚਿੱਪ ਵਾਲੇ ਮੀਟਰ ਨਾ ਲਗਾਏ ਜਾਣ | ਇਸ ਤੋਂ ਇਲਾਵਾ ਮਤੇ ਵਿਚ ਇਹ ਵੀ ਮੰਗ ਕੀਤੀ ਗਈ ਕਿ ਪਿੰਡਾਂ ਦੀਆਂ ਜ਼ਮੀਨ ਤੇ ਪਲਾਟ ਦੀਆਂ ਰਜਿਸਟਰੀਆਂ ਕਰਵਾਉਣ ਸਮੇਂ ਨੰਬਰਦਾਰਾਂ ਰਾਹੀਂ ਹੀ ਤਸਦੀਕ ਕਰਵਾਇਆ ਜਾਵੇ | ਇਸ ਮੌਕੇ ਯੂਨੀਅਨ ਵਲੋਂ ਪੰਜਾਬ ਵਿਚ ਭਿ੍ਸ਼ਟਾਚਾਰ, ਨਸ਼ੇ ਤੇ ਲੁੱਟਮਾਰ ਦੀਆਂ ਵਾਰਦਾਤਾਂ ਬੰਦ ਕਰਵਾਉਣ ਲਈ ਵੀ ਯਤਨ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਜਨਰਲ ਸਕੱਤਰ ਲਹਿੰਬਰ ਸਿੰਘ ਸਰਾਏ ਜੱਟਾਂ, ਨੰਬਰਦਾਰ ਸੁਖਵਿੰਦਰ ਸਿੰਘ ਨੱਥੂਪੁਰ, ਨੰਬਰਦਾਰ ਹਰਮਨਜੀਤ ਸਿੰਘ ਨੂਰੋਵਾਲ, ਨੰਬਰਦਾਰ ਨਵਦੀਪ ਸਿੰਘ ਦੀਪੇਵਾਲ, ਨੰਬਰਦਾਰ ਪਲਵਿੰਦਰ ਸਿੰਘ ਤਲਵੰਡੀ ਚੌਧਰੀਆਂ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਨੰਬਰਦਾਰ ਸੁਖਜਿੰਦਰ ਸਿੰਘ ਚੁਲੱਧਾ, ਨੰਬਰਦਾਰ ਜੋਗਿੰਦਰ ਰਾਮ ਨਸੀਰਪੁਰ, ਨੰਬਰਦਾਰ ਬਾਵਾ ਸਿੰਘ ਮਹੀਜੀਤਪੁਰ, ਨੰਬਰਦਾਰ ਮਲਕੀਤ ਸਿੰਘ ਡਡਵਿੰਡੀ, ਨੰਬਰਦਾਰ ਸੂਬਾ ਸਿੰਘ ਮਹੀਜੀਤਪੁਰ, ਨੰਬਰਦਾਰ ਕਸ਼ਮੀਰ ਸਿੰਘ ਸੁਲਤਾਨਪੁਰ ਲੋਧੀ, ਨੰਬਰਦਾਰ ਮੇਜਰ ਸਿੰਘ ਭੌਰ, ਨੰਬਰਦਾਰ ਨਿਰੰਜਨ ਸਿੰਘ ਕਾਲੂ ਭਾਟੀਆ, ਨੰਬਰਦਾਰ ਅਮਰ ਸਿੰਘ ਹਰਨਾਮਪੁਰ ਵਡੇਲ, ਸਰਬਜੀਤ ਸਿੰਘ ਕਾਲੇਵਾਲ, ਨੰਬਰਦਾਰ ਗੁਰਦੀਪ ਸਿੰਘ ਡਡਵਿੰਡੀ, ਨੰਬਰਦਾਰ ਸ਼ਿੰਦਰਪਾਲ ਦੂਲੋਵਾਲ, ਜੱਗਾ ਸਿੰਘ ਸ਼ੇਖਮਾਂਗਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ, ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਫਲਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।