04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ ਦਾ ਕੋਈ ਵੀ ਪਰਿਵਾਰ ਮਹਿੰਗਾ ਇਲਾਜ ਕਰਾਉਣ ਤੋਂ ਵਾਂਝਾ ਨਹੀਂ ਰਹੇਗਾ-ਸੰਦੀਪ, ਲੱਖਾ <br/>

ਅਜੀਤ ਡੈਸਕ 23-01-2026
ਨਡਾਲਾ, 22 ਜਨਵਰੀ (ਰਘਬਿੰਦਰ ਸਿੰਘ)-ਯੂਥ ਕੋਆਰਡੀਨੇਟਰ ਪ੍ਰਧਾਨ ਸੰਦੀਪ ਕੁਮਾਰ ਤੇ ਲੱਖਾ ਲਹੌਰੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੂਬੇ ਅੰਦਰ ਜਨਤਕ ਸਿਹਤ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਯੋਜਨਾ ਗ਼ਰੀਬ ਲੋਕਾਂ ਲਈ ਇੰਨੀ ਲਾਹੇਵੰਦ ਹੋਵੇਗੀ ਕਿ ਕੋਈ ਵੀ ਗ਼ਰੀਬ ਪਰਿਵਾਰ ਮਹਿੰਗਾ ਇਲਾਜ ਕਰਾਉਣ ਤੋਂ ਵਾਂਝਾ ਨਹੀਂ ਰਹੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਕੋਈ ਵੀ ਪੰਜਾਬ ਵਾਸੀ ਆਪਣਾ ਆਧਾਰ ਕਾਰਡ ਤੇ ਵੋਟਰ ਕਾਰਡ ਦੇ ਕੇ ਹੀ ਨਾਮਾਂਕਣ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਬੇ ਦੇ 600 ਨਿੱਜੀ ਹਸਪਤਾਲਾਂ ਵਿਚ ਵੀ ਗ਼ਰੀਬ ਪਰਿਵਾਰ ਇਲਾਜ ਕਰਵਾ ਸਕਣਗੇ | ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਇਲਾਕਾ ਨਿਵਾਸੀ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ ਤੇ ਆਪਣੇ ਨੇੜਲੇ ਆਪ ਵਰਕਰ ਨਾਲ ਸੰਪਰਕ ਕੀਤਾ ਜਾਵੇ |

ਪਿਛਲੀ ਖ਼ਬਰ ਫਗਵਾੜਾ ਤੋਂ ਪਲਾਹੀ ਰੋਡ 'ਤੇ ਲੱਗੀਆਂ ਨਵੀਆਂ ਸਟਰੀਟ ਲਾਈਟਾਂ ਜਗਣ ਲਈ ਤਰਸੀਆਂ ਅਗਲੀ ਖ਼ਬਰ ਮਾਰਕੀਟ ਕਮੇਟੀ ਦਫ਼ਤਰ ਢਿਲਵਾਂ ਵਿਖੇ ਕੁਲਦੀਪ ਪਾਠਕ ਲਹਿਰਾਉਣਗੇ ਝੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।