04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਿਹਤ ਸਹੂਲਤਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੇ ਸਾਜ਼ੋ ਸਮਾਨ ਤੇ ਮਸ਼ੀਨਰੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਤ ਸੀਚੇਵਾਲ

ਅਜੀਤ ਡੈਸਕ 23-01-2026
ਕਪੂਰਥਲਾ, 22 ਜਨਵਰੀ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਹਰ ਵਰਗ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਫ਼ਤ ਇਲਾਜ ਦੇਣ ਦੇ ਮਨੋਰਥ ਨਾਲ ਸਿਹਤ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਹਰ ਵਰਗ ਦੇ ਲੋਕ ਇਸਦੇ ਲਾਭਪਾਤਰੀ ਬਣਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਨੇ ਸਥਾਨਕ ਸਿਵਲ ਹਸਪਤਾਲ ਵਿਚ ਐਮ.ਪੀ. ਫ਼ੰਡ ਰਾਹੀਂ ਲਾਈ ਗਈ ਡਿਜੀਟਲ ਐਕਸਰੇ ਮਸ਼ੀਨ ਦੇ ਉਦਘਾਟਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਇੱਥੇ ਵਰਨਣਯੋਗ ਹੈ ਕਿ ਸਿਵਲ ਹਸਪਤਾਲ ਵਲੋਂ ਡਿਜੀਟਲ ਐਕਸਰੇ ਮਸ਼ੀਨ ਦੀ ਮੰਗ ਕੀਤੀ ਗਈ ਸੀ, ਜੋ ਬਾਬਾ ਸੀਚੇਵਾਲ ਨੇ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਲੋੜੀਂਦੀ ਰਕਮ ਮੁਹੱਈਆ ਕਰਵਾਕੇ ਹਸਪਤਾਲ ਦੀ ਮੰਗ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਵਿਸ਼ੇਸ਼ ਕਰਕੇ ਸਿਹਤ ਸਹੂਲਤਾਂ ਸਬੰਧੀ ਉਹ ਕਿਸੇ ਵੀ ਤਰ੍ਹਾਂ ਦੇ ਸਾਜੋ ਸਮਾਨ ਤੇ ਮਸ਼ੀਨਰੀ ਦੀ ਕਮੀ ਨਹੀਂ ਆਉਣ ਦੇਣਗੇ | ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਕਿਹਾ ਕਿ ਇਹ ਡਿਜੀਟਲ ਮਸ਼ੀਨ ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗੀ | ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੀ ਹਰ ਸਿਹਤ ਸਕੀਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੋਈ ਕਮੀ ਨਹੀਂ ਛੱਡਣਗੇ | ਇਸਤੋਂ ਪਹਿਲਾਂ ਐਸ.ਡੀ.ਐਮ. ਕਪੂਰਥਲਾ ਮੇਜਰ ਡਾ. ਇਰਵਿਨ ਕੌਰ, ਡਾ. ਸੰਜੀਵ ਭਗਤ ਨੇ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੂ ਸ਼ਰਮਾ, ਡੀ.ਐਫ.ਪੀ.ਓ. ਡਾ. ਰਵਜੀਤ ਸਿੰਘ, ਡੀ.ਡੀ.ਐਚ.ਓ. ਮੋਨਿੰਦਰ ਕੌਰ, ਡੀ.ਐਮ.ਸੀ. ਡਾ. ਸੰਦੀਪ ਭੋਲਾ, ਡੀ.ਆਈ.ਓ. ਡਾ. ਰਣਦੀਪ ਸਿੰਘ, ਐਸ.ਐਮ.ਓ. ਡਾ. ਪਰਮਿੰਦਰ ਕੌਰ, ਬਾਬਾ ਸੀਚੇਵਾਲ ਦੇ ਪੀ.ਏ. ਪਾਲ ਸਿੰਘ ਨੌਲੀ, ਡੀ.ਐਸ.ਪੀ. ਸਬ ਡਵੀਜ਼ਨ ਡਾ. ਸ਼ੀਤਲ ਸਿੰਘ, ਸੁਪਰਡੈਂਟ ਰਾਮ ਅਵਤਾਰ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਸ਼ਰਨਦੀਪ ਸਿੰਘ ਤੇ ਸੁਖਦਿਆਲ ਸਿੰਘ, ਬੀ.ਸੀ.ਸੀ. ਜੋਤੀ ਆਨੰਦ ਤੋਂ ਇਲਾਵਾ ਸਿਵਲ ਹਸਪਤਾਲ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਦੇ ਐੱਸ. ਸੀ. ਮੋਰਚੇ ਦੇ ਮੰਡਲ ਪ੍ਰਧਾਨ ਗੌਰਵ ਨਾਹਰ ਗੋਲਡੀ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਫਗਵਾੜਾ ਤੋਂ ਪਲਾਹੀ ਰੋਡ 'ਤੇ ਲੱਗੀਆਂ ਨਵੀਆਂ ਸਟਰੀਟ ਲਾਈਟਾਂ ਜਗਣ ਲਈ ਤਰਸੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।